Manjinder Sirsa News: ਮਨਜਿੰਦਰ ਸਿਰਸਾ ਨੇ ਜਰਨੈਲ ਸਿੰਘ ਅਤੇ ਭਗਵੰਤ ਮਾਨ ਨੂੰ ਦਿੱਤੀ ਚੇਤਾਵਨੀ

manjinder-singh-sirsa-vs-bhagwant-mann

Manjinder Sirsa News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਕੇਜਰੀਵਾਲ ਸਰਕਾਰ ਦੇ ਹੁਕਮਾਂ ‘ਤੇ ਹੀ ਗੁਰਦੁਆਰਾ ਮਜਨੂੰ ਕਾ ਟਿੱਲਾ ਦੀ ਪ੍ਰਬੰਧਕ ਕਮੇਟੀ ‘ਤੇ ਕੇਸ ਦਰਜ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: COVID19 Updates: ਦੁਨੀਆ ਵਿੱਚ ਦਿਨੋਂ ਦਿਨ ਵੱਧ ਰਿਹੈ Corona ਦਾ ਕਹਿਰ, Corona ਮਰੀਜ਼ਾਂ ਦੀ ਗਿਣਤੀ 4060 ਤੋਂ ਪਾਰ

ਉਨ੍ਹਾਂ ਕਿਹਾ ਕਿ ਤੁਹਾਡੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਸਰਕਾਰ ਦੇ ਐੱਸ. ਡੀ. ਐੱਮ. ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਹੀ ਪੁਲਸ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਦਾ ਸਬੂਤ ਤੁਹਾਡੇ ਐੱਸ. ਡੀ. ਐੱਮ. ਅਧਿਕਾਰੀ ਵੱਲੋਂ ਕੇਸ ਦਰਜ ਕਰਨ ਲਈ ਲਿਖਿਆ ਗਿਆ ਪੱਤਰ ਹੈ। ਇਥੇ ਜਾਰੀ ਕੀਤੇ ਇਕ ਬਿਆਨ ‘ਚ ਸ. ਸਿਰਸਾ ਨੇ ਕੇਜਰੀਵਾਲ ਸਰਕਾਰ ਦੇ ਐੱਸ. ਡੀ. ਐੱਮ. ਵੱਲੋਂ ਦਿੱਲੀ ਪੁਲਸ ਨੂੰ ਗੁਰਦੁਆਰਾ ਪ੍ਰਬੰਧਕਾਂ ‘ਤੇ ਕੇਸ ਦਰਜ ਕਰਨ ਦੀ ਕੀਤੀ ਗਈ

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ Corona ਦਾ ਕਹਿਰ, ਰੂਪਨਗਰ ਵਿੱਚ Corona ਦੇ ਦੋ ਨਵੇਂ ਪੋਜ਼ੀਟਿਵ ਮਾਮਲੇ ਆਏ ਸਾਹਮਣੇ

ਸਿਫਾਰਸ਼ ਦੇ ਹੁਕਮਾਂ ਵਾਲੀ ਕਾਪੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਅਤੇ ਜਰਨੈਲ ਸਿੰਘ ਦੀ ਮਾੜੀ ਮੋਟੀ ਜ਼ਮੀਰ ਵੀ ਜਿਊਂਦੀ ਹੈ ਤਾਂ ਉਹ ਝੂਠ ਬੋਲਣ ਤੋਂ ਪਹਿਲਾਂ ਸਿੱਖਾਂ ‘ਤੇ ਕੇਸ ਦਰਜ ਕਰਾਉਣ ਵਾਲੇ ਆਪਣੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਜਾ ਕੇ ਧਰਨਾ ਦੇਣ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ