Mission Fateh in Punjab: ਪੰਜਾਬ ਦੇ ਵਿੱਚ Corona ਦੇ ਜਿੱਤ ਪਾਉਣ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਮਿਸ਼ਨ ਫਤਿਹ ਸੀ ਸ਼ੁਰੂਆਤ

mission-fateh-launched-in-punjab-captain
Mission Fateh in Punjab: ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ ‘ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ‘ਮਿਸ਼ਨ ਫਤਹਿ’ ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਜੋ ਇਸ ਮਹਾਮਾਰੀ ਬਾਰੇ ਲੋਕਾਂ ‘ਚ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ‘ਮਿਸ਼ਨ ਫਤਹਿ’ ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਆਪਣੇ ਕਲਾਵੇ ‘ਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ।

ਇਹ ਵੀ ਪੜ੍ਹੋ: Chandigarh News: ਪੰਜਾਬ ਵਿੱਚ ਸ਼ਰਾਬ ਤੇ ਲੱਗਿਆ ਕੋਵਿਡ ਸੈਸ, ਮਹਿੰਗੀ ਹੋਈ ਸ਼ਰਾਬ

”ਮਿਸ਼ਨ ਫਤਹਿ’ ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਸੁਰੱਖਿਆ ਪ੍ਰੋਟੋਕਾਲ ਦੀ ਪਾਲਣਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤਾਲਾਬੰਦੀ ਰੋਕਾਂ ਦੀ ਪਾਲਣਾ ਰਾਹੀਂ ਲੋਕ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਗਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਇਹੀ ਪੰਜਾਬੀਅਤ ਦੀ ਭਾਵਨਾ ਦੀ ਅਸਲ ਤਰਜ਼ਮਾਨੀ ਹੋਵੇਗੀ, ਜਿਸ ਰਾਹੀਂ ਅਸੀਂ ਸਾਰੀਆਂ ਮੁਸ਼ਕਲਾਂ ਨਾਲ ਜੂਝ ਕੇ ਜੇਤੂ ਵਜੋਂ ਉਭਰਾਂਗੇ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ