ਮੋਦੀ ਸਰਕਾਰ ਦਾ ਪੰਜਾਬ ਦੇ ਕਿਸਾਨਾਂ ਨੂੰ ਰਗੜਾ

modi-govt-to-deduct-9-crore-subsidy

ਕੇਂਦਰ ਵਿਚਲੀ Modi Govt. ਨੇ ਹਾਲ ਹੀ ਵਿੱਚ ਪੇਸ਼ ਕੀਤੇ ਬਜਟ ਵਿੱਚ ਖਾਦਾਂ ‘ਤੇ ਸਬਸਿਡੀ ਦੀ 9 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕੀਤੀ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਕਿਸਾਨਾਂ ‘ਤੇ ਪਵੇਗਾ ਕਿਉਂਕਿ ਦੇਸ਼ ਭਰ ਵਿੱਚ ਪੰਜਾਬੀ ਹੀ ਯੂਰੀਆ ਤੇ ਡੀਏਪੀ ਦੀ ਵੱਧ ਵਰਤੋਂ ਕਰਦੇ ਹਨ। ਪੰਜਾਬ ਵਿੱਚ ਸੱਤ ਲੱਖ ਟਨ ਡੀਏਪੀ ਤੇ 28 ਲੱਖ ਟਨ ਯੂਰੀਆ ਵਰਤਿਆ ਜਾਂਦਾ ਹੈ।

ਇਹ ਵੀ ਪੜ੍ਹੋ: Chandigarh Robbery News: 2020 ਦੇ ਪਹਿਲੇ ਮਹੀਨੇ ਵਿੱਚ 42% ਤੋਂ ਜਿਆਦਾ ਵਾਹਨ ਹੋਏ ਚੋਰੀ, ਚੋਰਾਂ ਨੂੰ ਫੜ੍ਹਨ ਵਿੱਚ ਪੁਲਿਸ ਨਾਕਾਮ

ਸਬਸਿਡੀ ਵਿੱਚ ਨੌਂ ਹਜ਼ਾਰ ਕਰੋੜ ਦੀ ਕਮੀ ਦਾ ਅਰਥ ਹੈ ਕਿ ਪੰਜਾਬ ਨੂੰ ਤਕਰੀਬਨ ਇੱਕ ਹਜ਼ਾਰ ਕਰੋੜ ਰੁਪਏ ਦੀ ਸਬਸਿਡੀ ਮਿਲੇਗੀ। ਕਹਿ ਸਕਦੇ ਹਾਂ ਕਿ ਹੁਣ ਕਿਸਾਨਾਂ ਨੂੰ ਡੀਏਪੀ ਤੇ ਯੂਰੀਆ ਲਈ ਵਧੇਰੇ ਭੁਗਤਾਨ ਕਰਨਾ ਪਏਗਾ।

ਜੇਕਰ ਰਸਾਇਣਕ ਖੇਤੀ ਕਰਨ ਵਾਲੇ ਕਿਸਾਨਾਂ ਦੇ ਪੱਖ ਤੋਂ ਦੇਖਿਆ ਜਾਵੇ ਤਾਂ ਉਨ੍ਹਾਂ ਦਾ ਨੁਕਸਾਨ ਸਾਫ਼ ਦਿਖਾਈ ਦਿੰਦਾ ਹੈ। ਦੂਜੇ ਪਾਸੇ ਜੈਵਿਕ ਖੇਤੀ ਕਰ ਰਹੇ ਕਿਸਾਨ ਮਹਿਸੂਸ ਕਰਦੇ ਹਨ ਕਿ ਸਿਰਫ ਅਜਿਹੇ ਕਦਮ ਹੀ ਰਸਾਇਣਕ ਖਾਦਾਂ ਨਾਲ ਹੋਣ ਵਾਲੀ ਖੇਤੀ ਨੂੰ ਰੋਕ ਸਕਦੇ ਹਨ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ