ਚੰਡੀਗੜ੍

ਕਾਂਗਰਸ ਦਾ ਆਪਸੀ ਕਲੇਸ਼ , ਕਾਂਗਰਸ ਦੇ ਚੰਡੀਗੜ੍ਹ ਤੋਂ ਦੋ ਦਾਅਵੇਦਾਰ ਸਿੱਧੂ ‘ਤੇ ਬਾਂਸਲ ਫਿਰ ਆਹਮੋ-ਸਾਹਮਣੇ

ਲੋਕ ਸਭਾ ਚੋਣਾਂ ਦੀ ਟਿਕਟ ਲਈ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਦੋ ਦਾਅਵੇਦਾਰ ਸ਼ੁੱਕਰਵਾਰ ਨੂੰ ਫਿਰ ਆਹਮੋ-ਸਾਹਮਣੇ ਹੋ ਗਏ। ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਕਾਂਗਰਸ ਦੇ ਭਵਨ ਵਿੱਚ ਕੌਮਾਂਤਰੀ ਔਰਤ ਦਿਵਸ ਮੌਕੇ ਸਮਾਗਮ ਕਰਨਾ ਸੀ ਪਰ ਇਮਾਰਤ ਨੂੰ ਜਿੰਦਰੇ ਮਰਵਾ ਦਿੱਤੇ ਗਏ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਆਪਸੀ ਕਲੇਸ਼ ਅੱਜ ਫਿਰ ਜਨਤਕ ਹੋ ਗਿਆ। ਚੰਡੀਗੜ੍ਹ ਸੀਟ ਤੋਂ ਲੋਕ ਸਭਾ ਚੋਣਾਂ ਦੀ ਦਾਅਵੇਦਾਰ ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਭਵਨ ਵਿੱਚ ਨਹੀਂ ਹੋਣ ਦਿੱਤਾ ਗਿਆ। ਇਸ ‘ਤੇ ਨਵਜੋਤ ਕੌਰ ਸਿੱਧੂ ਦੇ ਸਮਰਥਕਾਂ ਨੇ ਪਵਨ ਕੁਮਾਰ ਬਾਂਸਲ ‘ਤੇ ਇਲਜ਼ਾਮ ਲਾਇਆ ਕਿ ਜਾਣਬੁੱਝ ਕੇ ਕਾਂਗਰਸ ਭਵਨ ਨੂੰ ਤਾਲਾ ਲਾਇਆ ਗਿਆ ਹੈ।

ਚੰਡੀਗੜ੍ਹ ਕਾਂਗਰਸ ਦੇ ਲੀਡਰ ਤੇ ਚੰਡੀਗੜ੍ਹ ਦੀ ਸਾਬਕਾ ਮੇਅਰ ਪੂਨਮ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਦੇ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨੂੰ ਸਾਰੇ ਫੰਕਸ਼ਨ ਦੀ ਡਿਟੇਲ ਦੇਣ ਦੇ ਬਾਵਜੂਦ ਵੀ ਵੂਮੈਨਜ਼ ਡੇਅ ‘ਤੇ ਕਾਂਗਰਸ ਭਵਨ ਉਨ੍ਹਾਂ ਲਈ ਬੰਦ ਕੀਤਾ ਗਿਆ। ਪੂਨਮ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮੌਕੇ ਨਵਜੋਤ ਕੌਰ ਸਿੱਧੂ ਨੂੰ ਸਮਾਗਮ ‘ਤੇ ਬਤੌਰ ਮਹਿਮਾਨ ਸੱਦਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਨਵਜੋਤ ਕੌਰ ਸਿੱਧੂ ਦੀ ਜ਼ਿਦ ਕਰਕੇ ਵਿਗੜ ਰਿਹਾ ਕਾਂਗਰਸ ਦਾ ਮਾਹੌਲ

ਸ਼ਰਮਾ ਨੇ ਕਿਹਾ ਕਿ ਪਵਨ ਕੁਮਾਰ ਬਾਂਸਲ ਵੱਲੋਂ ਜ਼ਬਰਦਸਤੀ ਕਰਕੇ ਕਾਂਗਰਸ ਭਵਨ ਨੂੰ ਪਹਿਲਾਂ ਹੀ ਤਾਲੇ ਲਗਾ ਦਿੱਤੇ ਗਏ। ਪੂਨਮ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਨੂੰ ਪਵਨ ਕੁਮਾਰ ਬਾਂਸਲ ਤੋਂ ਮੁਕਤ ਕਰਾਉਣਗੇ ਨਵਜੋਤ ਕੌਰ ਸਿੱਧੂ ਨੂੰ ਜਿਤਾਉਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago