ਚੰਡੀਗੜ੍

Punjab School Fees News: ਸਕੂਲਾਂ ਦੀ ਫੀਸ ਨੂੰ ਲੈ ਕੇ ਹਾਈ ਕੋਰਟ ਵੱਲੋਂ ਕੀਤੇ ਗਏ ਫੈਸਲੇ ਨੂੰ ਪੰਜਾਬ ਸਰਕਾਰ ਨੇ ਦਿੱਤਾ ਚੈਲੰਜ਼

Punjab School Fees News: ਪ੍ਰਾਈਵੇਟ ਸਕੂਲ ਫੀਸ ਮਾਮਲੇ ਦੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।ਪੰਜਾਬ ਸਰਕਾਰ ਨੇ ਹੁਣ ਇਸ ਮਾਮਲੇ ਤੇ ਇੱਕ ਐਲਪੀਏ ਦਾਇਰ ਕਰ ਸਿੰਗਲ ਜੱਜ ਦੇ 30 ਜੂਨ ਦੇ ਫ਼ੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। 30 ਜੂਨ ਦੇ ਆਪਣੇ ਫੈਸਲੇ ਵਿੱਚ, ਹਾਈ ਕੋਰਟ ਦੇ ਇੱਕ ਸਿੰਗਲ ਜੱਜ ਨੇ ਪ੍ਰਾਈਵੇਟ ਸਕੂਲਾਂ ਨੂੰ ਵੱਡੀ ਰਾਹਤ ਦਿੱਤੀ ਸੀ।ਇਸ ਫੈਸਲੇ ਮੁਤਾਬਿਕ ਪ੍ਰਾਈਵੇਟ ਸਕੂਲਾਂ ਨੂੰ ਹਰ ਕਿਸਮ ਦੀ ਫੀਸ ਇਕੱਠੀ ਕਰਨ ਲਈ ਖੁੱਲ੍ਹ ਦਿੱਤੀ ਗਈ ਸੀ ਭਾਵੇਂ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਮਿਲੀਆਂ ਹੋਣ ਜਾਂ ਨਹੀਂ।

ਇਹ ਵੀ ਪੜੋ: Shiromani Akali Dal: ਸੁਖਦੇਵ ਢੀਂਡਸਾ ਨੂੰ ਮਿਲਿਆ ਰਵੀਇੰਦਰ ਦਾ ਸਾਥ, ਬਾਦਲ ਖ਼ਿਲਾਫ਼ ਖੋਲ੍ਹਣਗੇ ਮੋਰਚਾ

ਹਾਈਕੋਰਟ ਦੇ ਅਦੇਸ਼ਾਂ ਮੁਤਾਬਕ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ, ਐਡਮਿਸ਼ਨ ਫੀਸ, ਬੱਸਾਂ ਦਾ ਕਰਇਆ ਲੈ ਸਕਦੇ ਹਨ।30 ਜੂਨ ਦੇ ਹੁਕਮਾਂ ਤੋਂ ਬਾਅਦ ਪ੍ਰਾਈਵੇਟ ਸਕੂਲ ਤਿੰਨ ਮਹੀਨੇ ਦੀ ਫੀਸ ਲੈ ਸਕਦੇ ਹਨ।ਹਾਲਾਂਕਿ ਫੀਸ ਦਾ ਸਟਕਚਰ ਪਿਛਲੇ ਸਾਲ ਵਾਲਾ ਹੀ ਹੋਵੇਗਾ, ਯਾਨੀ ਫੀਸ ‘ਚ ਜਿਹੜਾ 8% ਵਾਧਾ ਹੁੰਦਾ ਹੈ, ਉਹ ਨਹੀਂ ਹੋਵੇਗਾ।ਪਰ ਹੁਣ ਪੰਜਾਬ ਸਰਕਾਰ ਇਸ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਹੈ।

ਇਹ ਮਾਮਲਾ ਬੁੱਧਵਾਰ ਦੀ ਕੈਬਨਿਟ ਮੀਟਿੰਗ ਵਿੱਚ ਵਿਚਾਰ ਵਟਾਂਦਰੇ ਲਈ ਆਇਆ ਸੀ ਜਿਸ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਹਾਈ ਕੋਰਟ ਵਿੱਚ ਐਲਪੀਏ ਦਾਇਰ ਕਰਨ ਲਈ ਕਿਹਾ ਗਿਆ ਸੀ।ਤੁਹਾਨੂੰ ਦਸ ਦੇਈਏ ਕਿ ਮਾਪਿਆਂ ਦੀ ਮੰਗ ਹੈ ਕਿ ‘No School No Fees’।ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਮਾਪਿਆਂ ਤੇ ਸਕੂਲ ਐਸੋਸੀਏਸ਼ਨ ਨਾਲ 2 ਮੀਟਿੰਗਾਂ ਵੀ ਕੀਤੀਆਂ ਗਈਆਂ ਸਨ, ਜੋ ਬੇਨਤੀਜਾ ਰਹੀਆਂ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago