ਚੰਡੀਗੜ੍

ਚੰਡੀਗੜ੍ਹ ਤੋਂ ਕਾਂਗਰਸ ਨੇ ਪਵਨ ਬਾਂਸਲ ਨੂੰ ਦਿੱਤੀ ਟਿਕਟ, ਢੋਲ ਵਜਾ ਕੇ ਘਰ ਖ਼ੁਸ਼ੀ ਮਨਾਈ

ਕਾਂਗਰਸ ਨੇ ਚੰਡੀਗੜ੍ਹ ਤੋਂ ਪਵਨ ਕੁਮਾਰ ਬਾਂਸਲ ਨੂੰ ਟਿਕਟ ਦੇ ਦਿੱਤੀ ਹੈ। ਉਨ੍ਹਾਂ ਨੂੰ ਟਿਕਟ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਢੋਲ ਵਜਾ ਕੇ ਖ਼ੁਸ਼ੀ ਮਨਾਈ ਗਈ। ਬਾਂਸਲ ਦੇ ਗਰੁੱਪ ਨੇ ਟਿਕਟ ਮਿਲਣ ‘ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਤੇ ਖੁਸ਼ੀਆਂ ਮਨਾਈਆਂ। ਹਾਲਾਂਕਿ ਕਾਂਗਰਸ ਵੱਲੋਂ ਇਸ ਸਬੰਧੀ ਅਧਿਕਾਰਿਤ ਤੌਰ ‘ਤੇ ਐਲਾਨ ਨਹੀਂ ਕੀਤਾ ਗਿਆ। ਦੱਸ ਦੇਈਏ ਚੰਡੀਗੜ੍ਹ ਦੀ ਸੀਟ ‘ਤੇ ਮਨੀਸ਼ ਤਿਵਾਰੀ ਤੇ ਨਵਜੋਤ ਕੌਰ ਸਿੱਧੂ ਵੱਲੋਂ ਵੀ ਦਾਅਵੇਦਾਰੀ ਪੇਸ਼ ਕੀਤੀ ਗਈ ਸੀ।

ਇਸ ਮੌਕੇ ਬਾਂਸਲ ਨੇ ਕਿਰਨ ਖੇਰ ‘ਤੇ ਚੰਡੀਗੜ੍ਹ ਨੂੰ ਖਰਾਬ ਕਰਨ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਜੋ ਚੰਡੀਗੜ੍ਹ ਦੀ ਦੁਰਦਸ਼ਾ ਹੋ ਚੁੱਕੀ ਹੈ, ਉਸ ਲਈ ਭਾਜਪਾ ਜ਼ਿੰਮੇਦਾਰ ਹੈ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਕਿ ਕਾਂਗਰਸ ਕਦੇ ਵੀ ਤਿੰਨ ਹਿੱਸਿਆਂ ਵਿੱਚ ਨਹੀਂ ਵੰਡੀ ਗਈ ਸੀ। ਚੰਡੀਗੜ੍ਹ ਵਿੱਚ ਅੱਜ ਵੀ ਕਾਂਗਰਸ ਇਕਜੁੱਟ ਹੋ ਕੇ ਬੀਜੇਪੀ ਦੇ ਖ਼ਿਲਾਫ਼ ਚੋਣ ਲੜੇਗੀ ਤੇ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਵਿੱਚ ਪਾਏਗੀ।

ਇਹ ਵੀ ਪੜ੍ਹੋ : ਕਾਂਗਰਸ ਨੇ ਲੋਕ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਕੀਤਾ ਜਾਰੀ, ਕੀਤੇ ਵੱਡੇ ਐਲਾਨ

ਬਾਂਸਲ ਨੇ ਦਾਅਵਾ ਕੀਤਾ ਕਿ ਚੋਣ ਲੜਨ ਦੀ ਸ਼ਹਿਰ ਦੀ ਹਰ ਦਿੱਕਤ ਇੱਕ ਵੱਡਾ ਮਸਲਾ ਰਹੇਗੀ। 2014 ਦੀਆਂ ਚੋਣਾਂ ਬਾਰੇ ਬਾਂਸਲ ਨੇ ਬਿਆਨਬਾਜ਼ੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਗੁਲਬਾਗ ਦੇ ਲੜਨ ਕਰਕੇ ਕਾਂਗਰਸ ਦੀ ਹਾਰ ਹੋਈ ਸੀ। ਉਨ੍ਹਾਂ ਕਿਹਾ ਕਿ 2014 ਵਿੱਚ ਲੋਕਾਂ ਨੇ ਸਿਲੈਬ੍ਰਿਟੀ ਨੂੰ ਚੁਣਿਆ ਪਰ ਪੰਜ ਸਾਲਾਂ ਵਿੱਚ ਕਿਰਨ ਖੇਰ ਨੇ ਆਪਣਾ ਰੰਗ ਦਿਖਾ ਦਿੱਤਾ ਜਿਸ ਕਰਕੇ ਲੋਕਾਂ ਦੇ ਮਨ ਤੋਂ ਕਿਰਨ ਖੇਰ ਉੱਤਰ ਚੁੱਕੇ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago