Lockdown in Punjab: ਕੇਂਦਰ ਅਤੇ ਪੰਜਾਬ ਸਰਕਾਰ ਨੇ ਸਾਰੇ ਕਿਸਾਨਾਂ ਨਾਲ ਕੀਤਾ ਧੋਖਾ, ਡੀਜਲ ਅਤੇ ਪੈਟਰੋਲ ਕੀਤਾ ਮਹਿੰਗਾ

petrol-diesel-hike-in-price-in-punjab

Lockdown in Punjab: ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਧਾਉਣ ਕਰਕੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਵਿਚ ਭਾਰੀ ਰੋਸ਼ ਹੈ। ਕਿਸਾਨਾਂ ਨੂੰ ਪਹਿਲਾਂ ਹੀ ਕੋਰੋਨਾ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇਲ ਦੀਆਂ ਕੀਮਤਾਂ ਵੱਧਣ ਹੋਰ ਆਰਥਿਕ ਸਮਸਿਆ ਪੈਦਾ ਹੋਵੇਗੀ । ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਕ ਪਾਸੇ ਕਰੋਨਾ ਸੰਕਟ ਦੌਰਾਨ ਸੰਸਾਰ ਪੱਧਰ ਤੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ ਹੈ, ਜੋ ਘਟਕੇ ਮਹਿਜ 18.10 ਡਾਲਰ ਫੀ ਬੈਰਲ ਰਹਿ ਗਈ ਹੈ।

ਇਹ ਵੀ ਪੜ੍ਹੋ: Corona in Chandigarh: ਚੰਡੀਗੜ੍ਹ ‘ਚ ਪੰਜ ਹੋਰ ਪੌਜ਼ੇਟਿਵ ਕੇਸ, ਕੁੱਲ ਮਰੀਜ਼ ਹੋਏ 119

ਕੇਂਦਰ ਅਤੇ ਪੰਜਾਬ ਸਰਕਾਰ ਰਲਕੇ ਆਮ ਲੋਕਾਂ ਦੀਆਂ ਜੇਬਾਂ ਤੇ ਡਾਕਾ ਮਾਰਨ ਤੇ ਤੁਲੇ ਹੋਏ ਹਨ। ਬਣਦਾ ਤਾਂ ਇਹ ਸੀ ਕਿ ਕੋਰੋਨਾ ਦੀ ਮਾਰ ਝੱਲ ਰਹੇ ਮੁਲਕ ਦੇ ਲੋਕਾਂ ਦੀਆਂ ਦੁਸ਼ਵਾਰੀਆਂ ਨੂੰ ਘੱਟ ਕਰਨ ਲਈ ਕੌਮਾਂਤਰੀ ਮੰਡੀ ਵਿਚ ਘਟੀਆਂ ਤੇਲ ਦੀਆਂ ਕੀਮਤਾਂ ਦਾ ਫਾਇਦਾ ਡੀਜ਼ਲ ਅਤੇ ਪਟਰੋਲ ਦੀਆਂ ਕੀਮਤਾਂ ਘੱਟ ਕਰਕੇ ਆਮ ਲੋਕਾਈ ਨੂੰ ਦਿੱਤਾ ਜਾਂਦਾ। ਕੇਂਦਰੀ ਸਰਕਾਰ ਨੇ ਮੰਗਲਵਾਰ ਦੀ ਰਾਤ ਤੋਂ ਕੌਮਾਂਤਰੀ ਮੰਡੀ ਵਿਚ ਤੇਲ ਦੀਆਂ ਘਟੀਆਂ ਕੀਮਤਾਂ ਨੂੰ ਆਪਣਾ ਖਜ਼ਾਨਾ ਭਰਨ ਦੇ ਮਕਸਦ ਨਾਲ ਪਟਰੋਲ ਉੱਤੇ 10 ਰੁ ਪ੍ਰਤੀ ਲੀਟਰ ਅਤੇ ਡੀਜ਼ਲ ਉੱਤੇ 13 ਰੁ. ਫੀ ਲੀਟਰ ਐਕਸਾਈਜ਼ ਡਿਊਟੀ ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਉੱਤੇ ਵੈਟ ਡੀਜ਼ਲ 15.15 % ਅਤੇ ਪਟਰੋਲ 23.3 % ਕਰ ਦਿੱਤਾ ਹੈ। ਜਿਸ ਦਾ ਸਿੱਟਾ ਪਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ 2-2 ਰੁਪਏ ਮਹਿੰਗੀਆਂ ਅੱਜ ਰਾਤ ਤੋਂ ਕਰ ਦਿੱਤੀਆਂ ਹਨ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ