Prakash Singh Badal News: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦਾ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਵਾਰ

prakash-singh-badal-on-captain-amarinder-singh

Prakash Singh Badal News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦਾ ਗੁਣਗਾਣ ਕਰਦਿਆਂ ਕੈਪਟਨ ਅਮਰਿੰਦਰ ਸਿੰਘ ‘ਤੇ ਸ਼ਬਦੀ ਵਾਰ ਕਰਦਿਆਂ ਪੰਜਾਬ ਕਾਂਗਰਸ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਹਨ। ਬਾਦਲ ਨੇ ਕਿਹਾ ਅਕਾਲੀ ਦਲ ਦਾ ਦੇਸ਼ ਦੀ ਅਜ਼ਾਦੀ, ਪੰਜਾਬੀ ਸੂਬਾ ਬਣਾਉਣ, ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ, ਕਿਸਾਨੀ ਦੀ ਬਿਹਤਰੀ ਤੇ ਸਿੱਖ ਕੌਮ ਹਿੱਤ ਸੰਘਰਸ਼ ਦਾ ਲੰਮਾ ਇਤਿਹਾਸ ਰਿਹਾ ਹੈ। ਦੂਜੇ ਪਾਸੇ ਕਾਂਗਰਸ ਦਾ ਇਤਿਹਾਸ ਸਿੱਖਾਂ ਦੇ ਘਾਣ ਤੇ ਅਮਰਿੰਦਰ ਸਿੰਘ ਦਾ ਇਤਿਹਾਸ ਐਸਵਾਈਐਲ ਦੇ ਨਿਰਮਾਣ ਵਰਗੇ ਪੰਜਾਬ ਮਾਰੂ ਫ਼ੈਸਲਿਆਂ ਨਾਲ ਭਰਿਆ ਪਿਆ ਹੈ।

ਇਹ ਵੀ ਪੜ੍ਹੋ: Corona in Punjab: ਕੋਰੋਨਾ ਮੌਤਾਂ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚੋਂ ਪੰਜਾਬ 9ਵੇਂ ਸਥਾਨ ਤੇ

ਸਾਬਕਾ ਮੁੱਖ ਮੰਤਰੀ ਨੇ ਇਲਜ਼ਾਮ ਲਾਏ ਕਿ ਕੈਪਟਨ ਅਮਰਿੰਦਰ ਆਪਣੀ ਸਰਕਾਰ ਦੀਆਂ ਮੁਕੰਮਲ ਨਾਕਾਮੀਆਂ ਲਈ ਆਰਡੀਨੈਂਸ ਦੇ ਮੁੱਦੇ ‘ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਆਰਡੀਨੈਂਸ ਨੂੰ ਲੈ ਕੇ ਗੁਮਰਾਹਕੁੰਨ ਪ੍ਰਚਾਰ ਤੋਂ ਬਚੋ। ਬਾਦਲ ਨੇ ਕਿਹਾ ਜਿਵੇਂ 100 ਸਾਲਾਂ ਦੇ ਇਤਿਹਾਸ ‘ਚ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਲਈ ਸੰਘਰਸ਼ ਕਰਦਾ ਆਇਆ ਹੈ। ਅੱਗੇ ਵੀ ਜਦੋਂ ਕਿਤੇ ਲੋੜ ਪਈ ਤਾਂ ਅਕਾਲੀ ਦਲ ਕਿਸਾਨਾਂ ਦੇ ਹੱਕ ‘ਚ ਨਿਡਰ ਹੋ ਕੇ ਲੜਾਈ ਲੜੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ