PSEB Result 2020: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ ਅੱਜ 12ਵੀਂ ਜਮਾਤ ਦੇ ਨਤੀਜੇ

pseb-12th-class-result-out

PSEB Result 2020: ਪੰਜਾਬ ‘ਚ 12ਵੀਂ ਜਮਾਤ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਉਡੀਕ ਮੁੱਕ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।

ਇਹ ਵੀ ਪੜ੍ਹੋ: School Fees News: ਸਕੂਲ ਫੀਸ ਮਾਮਲੇ ਨੂੰ ਲੈ ਕੇ ਹਾਈਕੋਰਟ ਦੇ ਡਬਲ ਬੈਂਚ ਦੇ ਫੈਸਲੇ ਨੇ ਮਾਪਿਆਂ ਨੂੰ ਕੀਤਾ ਨਿਰਾਸ਼

ਇਸ ਸਬੰਧੀ ਸਕੂਲ ਸਿੱਖਿਆ ਮਹਿਕਮੇ ਦੇ ਸਕੱਤਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਸਾਲ 2,89,810 ਪ੍ਰੀਖਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ ਸਿੱਖਿਆ ਬੋਰਡ ਵੱਲੋਂ ਕਰੀਬ 1950 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਜ਼ਿਕਰਯੋਗ ਹੈ ਕਿ ਇਸ ਸਾਲ ਕੋਰੋਨਾ ਦੇ ਚੱਲਦਿਆਂ ਸਿਰਫ ਤਿੰਨ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੀ ਹੋ ਸਕੀਆਂ ਸਨ ਅਤੇ ਬੋਰਡ ਨੂੰ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਰੱਦ ਕਰਨੀਆਂ ਪਈਆਂ ਸਨ।

Ludhiana ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ