PSEB Result 2020: ਪੰਜਾਬ ‘ਚ 12ਵੀਂ ਜਮਾਤ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਉਡੀਕ ਮੁੱਕ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ।
ਇਸ ਸਬੰਧੀ ਸਕੂਲ ਸਿੱਖਿਆ ਮਹਿਕਮੇ ਦੇ ਸਕੱਤਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਸਾਲ 2,89,810 ਪ੍ਰੀਖਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਅਤੇ ਸਿੱਖਿਆ ਬੋਰਡ ਵੱਲੋਂ ਕਰੀਬ 1950 ਪ੍ਰੀਖਿਆ ਕੇਂਦਰ ਬਣਾਏ ਗਏ ਸਨ। ਜ਼ਿਕਰਯੋਗ ਹੈ ਕਿ ਇਸ ਸਾਲ ਕੋਰੋਨਾ ਦੇ ਚੱਲਦਿਆਂ ਸਿਰਫ ਤਿੰਨ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਹੀ ਹੋ ਸਕੀਆਂ ਸਨ ਅਤੇ ਬੋਰਡ ਨੂੰ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਰੱਦ ਕਰਨੀਆਂ ਪਈਆਂ ਸਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…