Corona in Punjab: ਪੰਜਾਬ ਸਰਕਾਰ ਨੇ ਦੁਕਾਨਦਾਰਾਂ ਨੂੰ ਰਾਸ਼ਨ ਵੰਡਣ ਲਈ ਕੀਤਾ ਨਵਾਂ ਮੋਡਿਊਲ ਜਾਰੀ

punjab-government-releases-new-module-for-shopkeepers

Corona in Punjab: ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਦੀ ਘਰ ਤੱਕ ਪਹੁੰਚ ਕਰਵਾਉਣ ਲਈ ਕੋਵਾ ਪੰਜਾਬ ਐਪ (COVA PUNJAB APP) ਵਿੱਚ ਇੱਕ ਨਵਾਂ ਮੋਡਿਊਲ ਤਿਆਰ ਕੀਤਾ ਗਿਆ ਹੈ। ਇਹ ਮੋਡਿਊਲ ਸਾਰੇ ਦੁਕਾਨਦਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਆਪਣੇ ਨਾਲ ਸਬੰਧਤ ਕੰਮ ਲਈ ਵਰਤ ਸਕਦੇ ਹਨ।

ਇਹ ਵੀ ਪੜ੍ਹੋ: Corona in Punjab: Corona ਪ੍ਰਭਾਵਿਤ ਇਲਾਕਿਆਂ ਦੀ ਹਾਲਤ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਲਿਆ ਵੱਡਾ ਫੈਸਲਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੋਡਿਊਲ ਰਾਹੀਂ ਨਾਗਰਿਕ ਫਲ-ਸਬਜੀਆਂ, ਦਵਾਈਆਂ, ਦੁੱਧ ਉਤਪਾਦ ਅਤੇ ਕਰਿਆਣੇ ਦੇ ਸਮਾਨ ਨੂੰ ਲੋੜ ਮੁਤਾਬਕ ਆਪਣੇ ਘਰ ਮੰਗਵਾ ਸਕਦੇ ਹਨ। ਨਾਗਰਿਕ ਆਰਡਰ ਤੋਂ ਸੰਤੁਸ਼ਟ ਨਾ ਹੋਣ ਤਾਂ ਕੋਵਾ ਐਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਰਜਿਸਟਰਡ ਦੁਕਾਨਦਾਰ ਆਪਣਾ ਸਮਾਨ ਲੋਕਾਂ ਤੱਕ ਸਪਲਾਈ ਕਰਨ ਲਈ ਇਸ ਮੋਡਿਊਲ ਰਾਹੀਂ ਰਜਿਸਟ੍ਰੇਸ਼ਨ ਕਰ ਸਕਦਾ ਹੈ।

ਡਿਪਟੀ ਕਮਿਸ਼ਨਰ ਢਿਲੋਂ ਨੇ ਦੱਸਿਆ ਕਿ ਕੋਵਾ ਐਪ ਦੀ ਮੈਨਯੂ ਵਿੱਚ ਰਿਕਵੈਸਟ ਗਰੋਸਰੀ ਟਾਇਪ ‘ਤੇ ਕਲਿੱਕ ਕਰਕੇ ਇਹ ਮੋਡਿਊਲ ਖੁਲ੍ਹ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਾਗਰਿਕ ਆਪਣੀ ਲੋਕੇਸ਼ਨ ਸੈਟ ਕਰਕੇ ਆਪਣੇ ਨੇੜਲੇ ਦੁਕਾਨਦਾਰਾਂ ਨੂੰ ਦੇਖ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਐਪ ਕੇਵਲ ਉਨ੍ਹਾਂ ਦੁਕਾਨਦਾਰਾਂ ਦੀ ਲੋਕੇਸ਼ਨ ਦੱਸੇਗੀ ਜਿਨ੍ਹਾਂ ਨੇ ਇਸ ਐਪ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਹੋਵੇਗੀ ਅਤੇ ਜਿਨ੍ਹਾਂ ਦੁਕਾਨਦਾਰਾਂ ਨੂੰ ਇਸ ਐਪ ਰਾਹੀਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਨਜ਼ੂਰੀ ਦਿੱਤੀ ਜਾਵੇਗੀ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ