Punjab News: ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਨੂੰ ਕੀਤਾ ਰੱਦ

punjab-govt-cancels-remaining-class-xii-exams

Punjab News: ਕੋਰੋਨਾ ਵਾਇਰਸ ਦੌਰਾਨ ਪੜ੍ਹਾਈ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਈ ਹੈ। ਅਜਿਹੇ ‘ਚ ਹੁਣ ਪੰਜਾਬ ਸਰਕਾਰ ਨੇ ਵੱਖ-ਵੱਖ ਜਮਾਤਾਂ ਦੀਆਂ ਉਹ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ ਜੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੋਂ ਬਾਅਦ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 12ਵੀਂ ਜਮਾਤ ਦੀਆਂ ਸਾਰੀਆਂ ਰਹਿੰਦੀਆਂ ਪ੍ਰੀਖਿਆਵਾਂ, ਓਪਨ ਸਕੂਲ, ਰੀ-ਅਪੀਅਰ ਅਤੇ ਗੋਲਡਨ ਚਾਂਸ ਵਾਲੇ ਵਿਦਿਆਰਥੀਆਂ ਸਮੇਤ ਕਈ ਹੋਰ ਸ਼੍ਰੇਣੀਆਂ ਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜੋ: Shiromani Akali Dal: ਸੁਖਦੇਵ ਢੀਂਡਸਾ ਨੂੰ ਮਿਲਿਆ ਰਵੀਇੰਦਰ ਦਾ ਸਾਥ, ਬਾਦਲ ਖ਼ਿਲਾਫ਼ ਖੋਲ੍ਹਣਗੇ ਮੋਰਚਾ

ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਕਾਰਨ ਫਿਲਹਾਲ ਪ੍ਰੀਖਿਆਵਾਂ ਕਰਵਾਉਣਾ ਸੰਭਵ ਨਹੀਂ ਹੋਵੇਗਾ। ਇਸ ਲਈ ਹੁਣ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਵਿਸ਼ਿਆਂ ਦੇ ਆਧਾਰ ’ਤੇ ਨਤੀਜਾ ਐਲਾਨਿਆ ਜਾਵੇਗਾ। ਕਿਉਂਕਿ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਪਹਿਲਾਂ ਹੀ ਸਕੂਲ ਬੋਰਡ ਲੈ ਚੁੱਕਾ ਹੈ। ਹਾਲਾਂਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਡਿਵੀਜ਼ਨ ਵਿੱਚ ਸੁਧਾਰ ਕਰਨ ਜਾਂ ਰੀ-ਅਪੀਅਰ ਲਈ ਮੌਕਾ ਹੈ, ਉਹ ਸਿਰਫ਼ ਇੱਕ ਪੇਪਰ ਜੋ ਨਹੀਂ ਹੋਇਆ ਲਈ ਫ਼ੀਸ ਜਮ੍ਹਾਂ ਕਰਵਾਉਣਗੇ ਅਤੇ ਉਨ੍ਹਾਂ ਨੂੰ ਬਿਨਾਂ ਵਾਧੂ ਫੀਸ ਦਿੱਤੇ ਭਵਿੱਖ ਵਿੱਚ ਪ੍ਰੀਖਿਆ ਦੇਣ ਲਈ ਵਾਧੂ ਮੌਕਾ ਦਿੱਤਾ ਜਾਵੇਗਾ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ