Punjab Govt News: ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਹੋਰ ਬੋਝ ਪਾਉਣ ਨੂੰ ਤਿਆਰ

punjab-govt-will-increase-burden-on-punjab-farmer
Punjab Govt News: ਕੋਰੋਨਾ ਦੇ ਕਹਿਰ ਤੇ ਲੌਕਡਾਊ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਜ਼ਮੀਨ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਫੀਸ ਵਧ ਸਕਦੀ ਹੈ। ਇਸ ਤੋਂ ਇਲਾਵਾ ਇੰਤਕਾਲ ਫ਼ੀਸ ਦੁੱਗਣੀ ਕੀਤੀ ਜਾ ਸਕਦੀ ਹੈ। ਇਸ ਨਾਲ ਲੋਕਾਂ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ। ਇਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ ‘ਤੇ ਪਏਗਾ ਕਿਉਂਕਿ ਕਿਸਾਨ ਸਭ ਤੋਂ ਵੱਧ ਇੰਤਕਾਲ ਕਰਾਉਂਦੇ ਹਨ।

ਇਹ ਵੀ ਪੜ੍ਹੋ: Bhagwant Mann News: ਭਗਵੰਤ ਮਾਨ ਨੇ ਕਸਿਆ ਸਿਆਸੀ ਤੰਦ, ਤੱਕੜੀ ਦੀਆਂ ਰੱਸੀਆਂ ਬਚਾ ਲਵੇ ਸੁਖਬੀਰ ਬਾਦਲ

ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਦੀ 8 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕੁਝ ਸਖਤ ਫੈਸਲੇ ਲਏ ਜਾ ਸਕਦੇ ਹਨ ਹੈ। ਚਰਚਾ ਹੈ ਕਿ ਮਾਲ ਵਿਭਾਗ ਨੇ ਕੈਬਨਿਟ ਮੀਟਿੰਗ ਲਈ ਇੰਤਕਾਲ ਫ਼ੀਸ ’ਚ ਵਾਧੇ ਦਾ ਏਜੰਡਾ ਭੇਜ ਦਿੱਤਾ ਹੈ। ਇਸ ਲਈ ਇੰਤਕਾਲ ਫ਼ੀਸ ’ਚ ਵਾਧਾ ਹੋਣਾ ਲਗਪਗ ਤੈਅ ਹੈ।

ਪੰਜਾਬ ਸਰਕਾਰ ਵੱਲੋਂ ਮੌਜੂਦਾ ਇੰਤਕਾਲ ਫ਼ੀਸ 300 ਰੁਪਏ ਨੂੰ ਵਧਾ ਕੇ 600 ਰੁਪਏ ਕੀਤਾ ਜਾ ਰਿਹਾ ਹੈ। ਮਹਿਕਮੇ ਨੇ ਪੰਜਾਬ ਸਰਕਾਰ ਨੂੰ ਵਾਧੇ ਬਾਰੇ ਲਿਖ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵੱਡੀ ਮਾਲੀ ਸੱਟ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਜੇਗੀ। ਇੰਤਕਾਲ ਫ਼ੀਸ ਦੁੱਗਣੀ ਹੁੰਦੀ ਹੈ ਤਾਂ ਪੰਜਾਬ ਦੇ ਲੋਕਾਂ ’ਤੇ ਸਾਲਾਨਾ 25 ਕਰੋੜ ਦਾ ਨਵਾਂ ਭਾਰ ਪਵੇਗਾ। ਇਕ ਅੰਦਾਜ਼ੇ ਅਨੁਸਾਰ ਪੰਜਾਬ ਵਿੱਚ ਸਾਲਾਨਾ ਕਰੀਬ 8.25 ਲੱਖ ਇੰਤਕਾਲ ਹੁੰਦੇ ਹਨ। ਪੰਜਾਬ ’ਚ ਹਰ ਮਹੀਨੇ 69 ਹਜ਼ਾਰ ਦੇ ਕਰੀਬ ਇੰਤਕਾਲ ਦਰਜ ਹੁੰਦੇ ਹਨ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ