Captain Amarinder Singh: ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਹਰ ਤਰਾਂ ਦੇ ਕਦਮ ਚੁੱਕਣ ਨੂੰ ਤਿਆਰ ਹਾਂ: ਕੈਪਟਨ

ready-to-take-possible-steps-in-the-interest-of-punjab-farmers-captain

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਅੱਜ ਕਿਸਾਨ ਅਤੇ ਸੰਘੀ ਢਾਂਚੇ ਦੇ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਵਿੱਚ ਪ੍ਰਸਾਵਿਤ ਸੋਧਾਂ ਖਿਲਾਫ਼ ਕੇਂਦਰ ਸਰਕਾਰ ਪ੍ਰਤੀ ਰੋਸ ਦਾ ਸਖ਼ਤ ਸੰਦੇਸ਼ ਦੇਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੇ ਇਸ ਸੱਦੇ ‘ਤੇ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਭਾਰਤ ਸਰਕਾਰ ਨੂੰ ਮੁੜ ਗੌਰ ਕਰਕੇ ਇਨ੍ਹਾਂ ਨੂੰ ਆਪ ਲੈਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: Chandigarh News: ਪੰਜਾਬ ਵਿੱਚ ਅੱਜ ਤੋਂ ਬੱਸਾਂ ਵਿੱਚ ਸਫ਼ਰ ਕਰਨਾ ਹੋਇਆ ਮਹਿੰਗਾ

ਮੁੱਖ ਮੰਤਰੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਸੱਦੀ ਮੀਟਿੰਗ ‘ਚ ਹਿੱਸਾ ਲੈਂਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਹਾਲ ਹੀ ਵਿੱਚ ਜਾਰੀ ਕੀਤੇ ਆਰਡੀਨੈਂਸ ਅਤੇ ਬਿਜਲੀ ਐਕਟ-2003 ‘ਚ ਪ੍ਰਸਾਵਿਤ ਸੋਧਾਂ ਪੂਰੀ ਤਰ੍ਹਾਂ ਕਿਸਾਨ ਵਿਰੋਧੀ ਪ੍ਰਤੀਤ ਹੁੰਦੀਆਂ ਹਨ। ਮੀਟਿੰਗ ਦੇ ਅੰਤ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਮਤੇ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਆਰਡੀਨੈਂਸ ਅਤੇ ਤਜਵੀਜ਼ਤ ਸੋਧਾਂ ਮੁਲਕ ਦੇ ਸੰਘੀ ਢਾਂਚੇ ‘ਤੇ ਸਿੱਧਾ ਹਮਲਾ ਹਨ ਜਿਸ ਕਰਕੇ ਇਨ੍ਹਾਂ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਪੰਜਾਬ ਅਤੇ ਕਿਸਾਨੀ ਹਿੱਤਾਂ ਦੀ ਰਾਖੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਸਿਆਸੀ ਵਖਰੇਵਿਆਂ ਦੇ ਬਾਵਜੂਦ ਇਕਜੁਟ ਹੋਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਅਤੇ ਇਥੋਂ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਉਹ ਕੋਈ ਵੀ ਕਦਮ ਚੁੱਕਣ ਲਈ ਤਿਆਰ ਹਨ ਅਤੇ ਸਤੁਲਜ ਯਮੁਨਾ ਲਿੰਕ ਨਹਿਰ ਦੇ ਪਾਣੀ ਦੀ ਵੰਡ ਦੇ ਮਸਲੇ ਮੌਕੇ ਵੀ ਉਨ੍ਹਾਂ ਨੇ ਇੰਝ ਹੀ ਕੀਤਾ ਸੀ।

ਇਹ ਵੀ ਪੜ੍ਹੋ: Punjab Political News: ਕਾਂਗਰਸ ਪਾਰਟੀ ਵਿੱਚ ਨਵਜੋਤ ਸਿੱਧੂ ਦੇ ਵਾਪਸੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਸੈਨਿਕਾਂ ਦੇ ਯੋਗਦਾਨ ਦੀ ਅਹਿਮੀਅਤ ਨੂੰ ਘਟਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਕੇਂਦਰ ਨੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ‘ਚੋਂ ਕਿਸਾਨ ਨੂੰ ਵਿਸਾਰ ਦਿੱਤਾ ਹੈ ਅਤੇ ਇਹ ਨਾਅਰੇ ਪੰਜਾਬ ਦੇ ਕਿਸਾਨਾਂ ਵੱਲੋਂ ਭਾਰਤ ਨੂੰ ਆਤਮ-ਨਿਰਭਰ ਬਣਾਉਣ ਮੌਕੇ ਮੁਲਕ ਭਰ ਵਿੱਚ ਗੂੰਜਦੇ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਹੋਰ ਸੂਬੇ ਵੀ ਅਨਾਜ ਦਾ ਉਤਪਾਦਨ ਕਰਨ ਲੱਗੇ ਹਨ ਅਤੇ ਅਜਿਹਾ ਜਾਪਦਾ ਹੈ ਕਿ ਕੇਂਦਰ ਸਰਕਾਰ ਨੇ ਜਿੱਥੇ ਪੰਜਾਬ ਦੇ ਕਿਸਾਨਾਂ ਨੂੰ ਦਰਕਿਨਾਰ ਕਰ ਦਿੱਤਾ ਹੈ, ਉਥੇ ਕਿਸਾਨੀ ਹਿੱਤ ਵੀ ਤਬਾਹ ਕਰ ਦਿੱਤੇ ਹਨ ਜਿਨ੍ਹਾਂ ਵਿੱਚ ਬਹੁਤੀ ਛੋਟੀ ਕਿਸਾਨੀ ਹੈ।