Veerpal Kaur News: ਸਿੱਖ ਗੁਰੂ ਸਹਿਬਾਨਾਂ ਬਾਰੇ ਗਲਤ ਬੋਲਣ ਤੇ ਸੁਖਬੀਰ ਬਾਦਲ ਨੇ ਵੀਰਪਾਲ ਕੌਰ ਖਿਲਾਫ ਚੰਡੀਗੜ੍ਹ ਪੁਲਿਸ ਕੋਲੋਂ ਕੀਤੀ ਕਾਰਵਾਈ ਦੀ ਮੰਗ

sukhbir-badal-demands-action-from-chandigarh-police-against-veerpal-kaursukhbir-badal-demands-action-from-chandigarh-police-against-veerpal-kaur

Veerpal Kaur News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਪੁਲਸ ਨੂੰ ਇਕ ਸ਼ਿਕਾਇਤ ਦੇ ਕੇ ਡੇਰਾ ਸਿਰਸਾ ਦੀ ਹਮਾਇਤੀ ਵੀਰਪਾਲ ਕੌਰ ਵੱਲੋਂ ਸਿੱਖ ਗੁਰੂ ਸਾਹਿਬਾਨ ਦੀ ਬੇਅਦਬੀ ਕਰ ਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖਿਲਾਫ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਵਿਚ ਪਾਰਟੀ ਦੇ ਵਫਦ ਦੀ ਅਗਵਾਈ ਕੀਤੀ।

ਇਹ ਵੀ ਪੜ੍ਹੋ: School Fees News: ਸਕੂਲ ਫੀਸ ਮਾਮਲੇ ਨੂੰ ਲੈ ਕੇ ਹਾਈਕੋਰਟ ਦੇ ਡਬਲ ਬੈਂਚ ਦੇ ਫੈਸਲੇ ਨੇ ਮਾਪਿਆਂ ਨੂੰ ਕੀਤਾ ਨਿਰਾਸ਼

ਵਫਦ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਬਰਾੜ ਤੇ ਸਰਬਜੋਤ ਸਿੰਘ ਸਾਬੀ ਵੀ ਸ਼ਾਮਲ ਸਨ। ਵਫਦ ਨੇ ਮੰਗ ਕੀਤੀ ਕਿ ਵੀਰਪਾਲ ਕੌਰ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਸਿੱਖਾਂ, ਪੰਜਾਬੀਆਂ ਤੇ ਦੁਨੀਆ ਭਰ ਵਿਚ ਰਹਿੰਦੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਨਿਆਂ ਮਿਲ ਸਕੇ।

ਸ਼ਿਕਾਇਤ ਵਿਚ ਕਿਹਾ ਗਿਆ ਕਿ ਵੀਰਪਾਲ ਕੌਰ ਨੇ 14 ਜੁਲਾਈ ਨੂੰ ਸੁਖਬੀਰ ਸਿੰਘ ਬਾਦਲ ਦੇ ਨਿੱਜੀ, ਸਿਆਸੀ, ਜਨਤਕ ਤੇ ਸਮਾਜਿਕ ਜੀਵਨ ਨੂੰ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ ਖਿਲਾਫ ਅਪਮਾਨਜਨਕ ਤੇ ਕੂੜ ਪ੍ਰਚਾਰ ਨਾਲ ਭਰੇ ਦੋਸ਼ ਲਗਾਏ। ਇਹ ਦੋਸ਼ 15 ਜੁਲਾਈ ਨੂੰ ਮੁੜ ਦੁਹਰਾਏ ਗਏ। ਸ਼ਿਕਾਇਤ ਵਿਚ ਕਿਹਾ ਗਿਆ ਕਿ ਵੀਰਪਾਲ ਕੌਰ ਨੂੰ ਇਕ ਲੀਗਲ ਨੋਟਿਸ ਭੇਜਿਆ ਗਿਆ ਸੀ, ਜਿਸਦੇ ਜਵਾਬ ਵਿਚ ਉਸਨੇ ਮੰਨਿਆ ਕਿ ਉਸ ਦੀ ਕਦੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਮੁਲਾਕਾਤ ਨਹੀਂ ਹੋਈ ਤੇ ਉਸ ਨੂੰ ਉਨ੍ਹਾਂ ਖਿਲਾਫ ਝੂਠੇ ਦੋਸ਼ ਲਾਉਣ ਦਾ ਅਫਸੋਸ ਹੈ।

ਇਹ ਵੀ ਪੜ੍ਹੋ: PSEB Result 2020: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ ਅੱਜ 12ਵੀਂ ਜਮਾਤ ਦੇ ਨਤੀਜੇ

ਇਸ ਵਿਚ ਕਿਹਾ ਗਿਆ ਕਿ ਕਿਉਂਕਿ ਇਹ ਸਾਬਤ ਹੋ ਚੁੱਕਾ ਹੈ ਕਿ ਵੀਰਪਾਲ ਕੌਰ ਨੇ ਪਹਿਲਾਂ ਝੂਠ ਬੋਲਿਆ ਸੀ, ਇਸ ਲਈ ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕਿਹੜੇ ਵਿਅਕਤੀਆਂ ਨੇ ਉਸ ਨਾਲ ਰਲ ਕੇ ਫੌਜਦਾਰੀ ਸਾਜ਼ਿਸ਼ ਰਚੀ ਤਾਂ ਕਿ ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕੀਤਾ ਜਾ ਸਕੇ।

ਸ਼ਿਕਾਇਤ ਵਿਚ ਕਿਹਾ ਗਿਆ ਕਿ ਇਹ ਸਭ ਨੂੰ ਪਤਾ ਹੈ ਕਿ ਗੁਰਮੀਤ ਰਾਮ ਰਹੀਮ ਜਬਰ-ਜ਼ਨਾਹ ਦਾ ਦੋਸ਼ੀ ਹੈ ਤੇ ਉਸ ਨੇ ਔਰਤਾਂ ‘ਤੇ ਅਤਿਆਚਾਰ ਕੀਤੇ ਹਨ। ਇਹ ਵੀ ਕਿਹਾ ਗਿਆ ਕਿ ਗੁਰੂ ਨਾਨਕ ਦੇਵ ਜੀ ਦੀ ਤੁਲਨਾ ਇਸ ਜਬਰ -ਜ਼ਨਾਹ ਦੇ ਦੋਸ਼ੀ ਨਾਲ ਕਰਨਾ ਬੱਜਰ ਗੁਨਾਹ ਹੈ ਤੇ ਇਸ ਨਾਲ ਸਾਰੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ। ਸੁਖਬੀਰ ਨੇ ਕਿਹਾ ਕਿ ਵੀਰਪਾਲ ਨੇ ਡੇਰਾ ਸਿਰਸਾ ਮੁਖੀ ਦੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨਾਲ ਤੁਲਨਾ ਕੀਤੀ ਹੈ ਤੇ ਇਹ ਬੇਅਦਬੀ ਕਰਨ ਦੀ ਇਕ ਕਾਰਵਾਈ ਹੈ।

Chandigarh News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ