ਚੰਡੀਗੜ੍

Sukhbir Badal News: ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਾਂਗਰਸ ਸਰਕਾਰ ਦੀ ਇੱਟ-ਇੱਟ ਵਜਾ ਦੇਵਾਂਗੇ

Sukhbir Badal News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਰੂਪ ਨੂੰ ਲੱਭਣ ‘ਚ ਦੇਰੀ ਕੀਤੀ ਤਾਂ ਅਕਾਲੀ ਦਲ ਸਰਕਾਰ ਦੀ ਇੱਟ ਨਾਲ ਇੱਟ ਵਜਾ ਦੇਵੇਗਾ। ਉਹ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ ‘ਚ ਸਰਕਾਰ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ।

ਇਹ ਵੀ ਪੜ੍ਹੋ: Bhagwant Mann News: ਪੰਜਾਬ ਦੇ ਵਿੱਚ ਨੌਕਰੀਆਂ ਦੇਣ ਦੀ ਥਾਂ ਲੋਕਾਂ ਤੋਂ ਨੌਕਰੀਆਂ ਖੋਹ ਰਹੀ ਹੈ ਕੈਪਟਨ ਸਰਕਾਰ: ਭਗਵੰਤ ਮਾਨ

ਇਸ ਤੋਂ ਬਾਅਦ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਜਿਸ ‘ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਘਰ ਤੋਂ ਕੁਝ ਦੂਰੀ ‘ਤੇ ਐਨੀ ਵੱਡੀ ਗੱਲ ਹੋ ਗਈ ਹੈ, ਉਹ ਇਕ ਸ਼ਬਦ ਨਹੀਂ ਬੋਲ ਰਹੇ। ਇਸ ਮਾਮਲੇ ‘ਚ ਪੁਲਸ ਦੀ ਕਾਰਗੁਜ਼ਾਰੀ ਵੀ ਸ਼ੱਕੀ ਹੈ। ਪੁਲਸ ਸਿਰਫ ਗੱਲਾਂ ਕਰਕੇ ਮਾਮਲੇ ਨੂੰ ਟਾਲ ਰਹੀ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਜ਼ਹਿਰੀਲੀ ਸ਼ਰਾਬ ਦੀ ਅੱਜ ਵੀ ਸੀ. ਬੀ. ਆਈ. ਜਾਂਚ ਹੋ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅੱਧੀ ਤੋਂ ਜ਼ਿਆਦਾ ਕੈਬਨਿਟ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗੀ ਕਿਉਂਕਿ ਕਿ ਸਰਕਾਰ ਵਿਧਾਇਕ ਖੁਦ ਸ਼ਰਾਬ ਸਮੱਗਲਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਇੱਕ ਦਲੇਰ ਆਗੂ ਦੀ ਤਰ੍ਹਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ੇ ਸੌਦਾਗਰਾਂ ਖਿਲਾਫ ਲੜਾਈ ਲੜੀ ਹੈ ਅਤੇ ਕਦੇ ਨਹੀਂ ਡੋਲੇ। ਉਨ੍ਹਾਂ ਕਿਹਾ ਕਿ ਹਲਕਾ ਘਨੌਰ ‘ਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੇ ਜਿਹੜੇ ਪਿਛਲੇ ਸਾਢੇ ਤਿੰਨ ਸਾਲ ਤੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਸੰਤਾਪ ਭੁਗਤਿਆ ਹੈ, ਉਸ ਦਾ ਹਿਸਾਬ ਲਿਆ ਜਾਵੇਗਾ ਅਤੇ ਸਾਰੇ ਦਰਜ ਕੀਤੇ ਗਏ ਝੂਠੇ ਕੇਸ ਵਾਪਸ ਕਰਵਾਏ ਜਾਣਗੇ। ਉਨ੍ਹਾਂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੂੰ ਕਿਹਾ ਕਿ ਉਹ ਆਪਣੀ ਲੜਾਈ ਜਾਰੀ ਰੱਖਣ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ Youtube ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago