Sukhdev Singh Dhindsa Corona News: ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਪਾਰਲੀਮੈਂਟ ਜਾਣ ਦੀ ਇੱਛਾ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਪਹਿਲਾਂ ਦੋ ਵਾਰ ਟੈਸਟ ਕਰਵਾਇਆ ਸੀ ਤਾਂ ਰਿਪੋਰਟ ਪੌਜੇਟਿਵ ਆਈ ਸੀ।
ਮੰਗਲਵਾਰ ਮੁੜ ਤੋਂ ਉਨ੍ਹਾਂ ਟੈਸਟ ਕਰਵਾਇਆ ਤਾਂ ਹੁਣ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਤੋਂ ਬਾਅਦ ਹੁਣ ਸੁਖਦੇਵ ਸਿੰਘ ਢੀਂਡਸਾ ਪਾਰਲੀਮੈਂਟ ਜਾ ਸਕਣਗੇ। ਇਸ ਤੋਂ ਪਹਿਲਾਂ ਢੀਂਡਸਾ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਕਾਰਨ ਸੰਸਦ ‘ਚ ਨਹੀਂ ਜਾ ਸਕੇ ਸਨ। ਹਾਲਾਂਕਿ ਉਨ੍ਹਾਂ ਸਪੀਕਰ ਨੂੰ ਬਕਾਇਦਾ ਲਿਖ ਕੇ ਭੇਜਿਆ ਸੀ ਕਿ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਮੇਰੇ ਵਿਚਾਰ ਜਾਂ ਮੇਰਾ ਪੱਖ ਖੇਤੀ ਆਰਡੀਨੈਂਸਾਂ ਖਿਲਾਫ਼ ਸਮਝਿਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਆਪਣੇ ਪਾਰਟੀ ਵਰਕਰਾਂ ਨੂੰ ਵੀ ਕਿਸਾਨਾਂ ਦਾ ਡਟ ਤੇ ਸਾਥ ਦੇਣ ਦੀ ਅਪੀਲ ਕੀਤੀ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…