Sukhpal Khaira News: ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਕੈਪਟਨ ਅਤੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

sukhpal-khaira-wrote-a-letter-to-captain-and-pm-regarding-kartarpur-sahib-corridor

Sukhpal Khaira News: ਕੋਰੋਨਾ ਵਾਇਰਸ ਕਰਕੇ ਮਾਰਚ ਮਹੀਨੇ ਤੋਂ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ ਜੋ ਅੱਜ ਤੱਕ ਵੀ ਬੰਦ ਹੈ, ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਤੋਂ ਜਲਦ ਖੋਲ੍ਹਿਆ ਜਾਵੇ। ਇਸ ਬਾਬਤ ਜਾਣਕਾਰੀ ਸੁਖਪਾਲ ਖਹਿਰਾ ਨੇ ਫੇਸਬੁੱਕ ਤੇ ਲਾਇਵ ਹੋ ਕੇ ਦਿੱਤੀ।

ਇਹ ਵੀ ਪੜ੍ਹੋ: Chandigarh Corona News: ਟ੍ਰਾਈਸਿਟੀ ਵਿੱਚ ਕੋਰੋਨਾ ਦਾ ਕਹਿਰ ਜਾਰੀ, 2 ਲੋਕਾਂ ਦੀ ਹੋਈ ਮੌਤ, 244 ਨਵੇਂ ਕੇਸ ਆਏ ਸਾਹਮਣੇ

ਖਹਿਰਾ ਨੇ ਕਿਹਾ ਕਿ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਆਪ ਪ੍ਰਧਾਨ ਮੰਤਰੀ ਕੋਲੋਂ ਇਹ ਮੰਗ ਕਰਨੀ ਚਾਹੀਦੀ ਹੈ ਕਿਉਂਕਿ ਜੋ ਅਹਿਮੀਅਤ ਇਕ ਮੁੱਖ ਮੰਤਰੀ ਦੀ ਆਵਾਜ਼ ਨੂੰ ਮਿਲਦੀ ਹੈ ਉਹ ਐਮ.ਐਲ.ਏ . ਦੀ ਆਵਾਜ਼ ਨੂੰ ਨਹੀਂ।ਜ਼ਿਕਰਯੋਗ ਹੈ ਕਿ ਤਾਲਾਬੰਦੀ ਕਾਰਨ ਮਾਰਚ ਮਹੀਨੇ ਤੋਂ ਹੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਸੀ।ਇਸ ਸਮੇਂ ਭਾਰਤ ਵਿੱਚ ਅਨਲਾਕ ਦੀ ਪ੍ਰਕਿਰਿਆ ਚਲ ਰਹੀ ਹੈ ਜਿਸ ਅਧੀਨ ਧਾਰਮਿਕ ਸਥਾਨ ਖੋਲ੍ਹੇ ਜਾ ਰਹੇ ਹਨ।

ਸੁਖਪਾਲ ਸਿੰਘ ਖਹਿਰਾ ਨੇ 5 ਅਗਸਤ ਨੂੰ ਰਾਮ ਮੰਦਰ ਦੀ ਨੀਂਹ ਰੱਖੇ ਜਾਣ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਹੁਣ ਸਮਾਂ ਹੈ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਲਿਆਂ ਲਈ ਇਹ ਲਾਂਘਾ ਖੋਲ੍ਹ ਦਿੱਤਾ ਜਾਵੇ। ਪਾਕਿਸਤਾਨ ਵਲੋਂ 29 ਜੂਨ ਨੂੰ ਹੀ ਇਹ ਲਾਂਘਾ ਖੋਲ੍ਹ ਦਿੱਤਾ ਗਿਆ ਸੀ। ਉਹਨਾਂ ਅੱਗੇ ਬੋਲਦਿਆਂ ਕਿਹਾ ਕਿ ਕੋਰੋਨਾ ਨੂੰ ਮੱਦੇਨਜ਼ਰ ਰੱਖਦਿਆਂ ਸਰਕਾਰ ਚਾਹੇ ਤਾਂ 25-30 ਦੀ ਗਿਣਤੀ ਦੇ ਜੱਥੇ ਦਰਸ਼ਨਾਂ ਲਈ ਭੇਜੇ ਜਾ ਸਕਦੇ ਹਨ।ਰੋਜ਼ਾਨਾ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ 500 ਤੱਕ ਸੀਮਤ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: Punjab University Protest News: ਪੰਜਾਬ ਯੂਨੀਵਰਸਿਟੀ ਦੁਆਰਾ ਫੀਸ ਵਸੂਲਣ ਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ

ਇਸ ਮਾਮਲੇ ਸਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਵੀ ਇਹ ਮਸਲਾ ਉਠਾਉਣਾ ਚਾਹੀਦਾ ਹੈ ਕਿਉਂਕਿ ਇਹ ਲਾਂਘਾ ਖੁੱਲ੍ਹਣ ਵਿੱਚ ਉਸਦਾ ਵੀ ਵੱਡਾ ਹੱਥ ਹੈ। ਉਹਨਾਂ ਦੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਨਾਲ ਚੰਗੇ ਸਬੰਧ ਹੋਣ ਕਰਕੇ ਹੀ ਇਹ ਸਭ ਹੋ ਪਾਇਆ ਹੈ ਅਤੇ ਇਸ ਸਮੇਂ ਵੀ ਉਹਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ Youtube ਤੇ FOLLOW ਕਰੋ