Punjab University Protest News: ਪੰਜਾਬ ਯੂਨੀਵਰਸਿਟੀ ਦੁਆਰਾ ਫੀਸ ਵਸੂਲਣ ਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ

 

the-students-of-punjab-university-got-angry-against-pu

Punjab University Protest News: ਪੰਜਾਬ ‘ਚ ਸਿੱਖਿਆ ਨੀਤੀਆਂ ਨੂੰ ਲੈ ਕੇ ਅਕਸਰ ਸਵਾਲ ਖੜ੍ਹੇ ਕੀਤੇ ਜਾਂਦੇ ਰਹੇ ਹਨ। ਲੌਕਡਾਊਨ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਫੀਸ ਵਸੂਲੀ ਨੂੰ ਲੈ ਕੇ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਹੁਣ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ ‘ਚ ਵੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਵੀ ਸਮੈਸਟਰਾਂ ਦੀ ਫੀਸ ਵਸੂਲਣ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ।

ਇਹ ਵੀ ਪੜ੍ਹੋ: Bhagwant Mann News: ਜੇ ਕੰਮ ਨਹੀਂ ਕਰਨਾ ਤਾਂ, ਤਾਂ ਆਲੋਚਨਾ ਸਹਿਣ ਦੀ ਆਦਤ ਬਣਾ ਲੈਣ ਕੈਪਟਨ : ਭਗਵੰਤ ਮਾਨ

ਵੱਖ-ਵੱਖ ਵਿਦਿਆਰਥੀ ਸੰਗਠਨਾਂ ਵੱਲੋਂ ਵਾਈਸ ਚਾਂਸਲਰ ਪੰਜਾਬ ਯੂਨੀਵਰਸਿਟੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਸਮੈਸਟਰਾਂ ਦੀ ਫੀਸ ਮੁਆਫ ਕਰਨ ਲਈ ਕਿਹਾ ਗਿਆ। ਵਿਦਿਆਰਥੀਆਂ ਵੱਲੋਂ ਨਕਲੀ ਡਿਗਰੀਆਂ ਵੇਚ ਕੇ ਇਕੱਠਾ ਹੋਏ ਪੈਸੇ ਵਾਈਸ ਚਾਂਸਲਰ ਨੂੰ ਦੇਣ ਦਾ ਐਲਾਨ ਕੀਤਾ ਗਿਆ ਸੀ। ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜੇਕਰ ਕਲਾਸਾਂ ਹੀ ਨਹੀਂ ਲੱਗੀਆਂ ਤਾਂ ਫੀਸਾਂ ਕਿਉਂ ਦੇਈਏ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ