ਸਾਬਕਾ SSP ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਰਾਹਤ

ssp charanjit sharma

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਮੁਕੱਦਮਾ ਨੰਬਰ 129/2018 ਥਾਣਾ ਸਿਟੀ ਕੋਟਕਪੂਰਾ ਵਿੱਚ ਚਰਨਜੀਤ ਸ਼ਰਮਾ ਦੀ ਜ਼ਮਾਨਤ ਮਨਜ਼ੂਰ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ ਅਦਾਲਤ ਵਿਚ ਚਰਨਜੀਤ ਸ਼ਰਮਾ ਦੀ ਕੋਟਕਪੂਰਾ ਗੋਲੀਕਾਂਡ ਵਿੱਚ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਸੀ ਜਿਸ ‘ਤੇ ਬੀਤੇ ਕੱਲ੍ਹ ਬਹਿਸ ਮੁਕੰਮਲ ਹੋਈ ਸੀ ਤੇ ਅਦਾਲਤ ਨੇ ਅੱਜ ਤਕ ਲਈ ਫੈਸਲਾ ਰਾਖਵਾਂ ਰੱਖਿਆ ਸੀ।

ਇਹ ਵੀ ਪੜ੍ਹੋ : ਸਰਕਾਰੀ ਸਕੂਲ ਦੇ ਅਧਿਆਪਕ ਨੇ ਸਾਥੀਆਂ ਤੋਂ ਤੰਗ ਆ ਕੇ ਖਾਧਾ ਜ਼ਹਿਰ

ਅਦਾਲਤ ਨੇ ਚਰਨਜੀਤ ਸ਼ਰਮਾ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਉਨ੍ਹਾਂ ਕਿਹਾ ਕਿ ਹਾਲੇ ਬਹਿਬਲਕਲਾਂ ਗੋਲੀਕਾਂਡ ਵਿੱਚ ਜ਼ਮਾਨਤ ਦੀ ਅਰਜ਼ੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪੈਂਡਿੰਗ ਹੈ। ਇਸ ਲਈ ਹਾਲੇ ਚਰਨਜੀਤ ਸ਼ਰਮਾ ਜੇਲ੍ਹ ਵਿੱਚ ਹੀ ਰਹਿਣਗੇ।

Source:AbpSanjha