ਹਰਿਆਣਾ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ ਅਤੇ ਪੰਜਾਬ ਵਿੱਚ ਮਿੰਨੀ ਤਾਲਾਬੰਦੀ, ਚੰਡੀਗੜ੍ਹ ਵਿੱਚ ਅੱਜ ਤਾਲਾਬੰਦੀ ਦਾ ਐਲਾਨ ਕੀਤਾ ਜਾ ਸਕਦਾ ਹੈ

Complete lockdown in Haryana and mini lockdown in Punjab

ਪੰਜਾਬ ‘ਚ ਲੌਕਡਾਊਨ ਵਰਗੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ। ਉਧਰ, ਹਰਿਆਣਾ ‘ਚ ਵੀ 7 ਦਿਨਾਂ ਲਈ ਪੂਰਨ ਲੌਕਡਾਊਨ ਲਗਾ ਦਿੱਤਾ ਗਿਆ ਹੈ। ਇਸ ਨੂੰ ਦੇਖਦਿਆਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੀ ਸਖ਼ਤੀ ਦੀ ਤਿਆਰੀ ‘ਚ ਹੈ।

ਸੋਮਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਹਫ਼ਤੇ ਲਈ ਲੌਕਡਾਊਨ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਸਰਕਾਰ ਵੱਲੋਂ ਮੁਹਾਲੀ ਤੇ ਪੰਚਕੂਲਾ ਵਿੱਚ ਵੀਕੈਂਡ ਕਰਫਿਊ ਲਾਏ ਜਾਣ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀ ਵੀਕੈਂਡ ਲੌਕਡਾਊਨ ਲਾਉਣ ਦਾ ਫੈਸਲਾ ਕੀਤਾ ਸੀ।

ਯੂਟੀ ਪ੍ਰਸ਼ਾਸਨ ਹਰਿਆਣਾ ਤੋਂ ਤਾਲਾਬੰਦੀ ਅਤੇ ਪੰਜਾਬ ਤੋਂ ਸਖਤ ਪਾਬੰਦੀ ਤੋਂ ਬਾਅਦ ਚੰਡੀਗੜ੍ਹ ‘ਚ ਨਵੀਆਂ ਪਾਬੰਦੀਆਂ ਬਾਰੇ ਵੀ ਵਿਚਾਰ ਕਰ ਰਿਹਾ ਹੈ ਤੇ ਸੋਮਵਾਰ ਨੂੰ ਹੋਣ ਵਾਲੀ ਵਾਰ-ਰੂਮ ਦੀ ਬੈਠਕ ‘ਚ ਫੈਸਲਾ ਲਿਆ ਜਾਵੇਗਾ।

ਸ਼ਹਿਰ ‘ਚ ਰੋਜ਼ਾਨਾ ਸ਼ਾਮ 6 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਹੁੰਦਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਹਰ ਸ਼ਨੀਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀਕੈਂਡ ਲੌਕਡਾਊਨ ਦਾ ਐਲਾਨ ਕੀਤਾ ਹੋਇਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ