ਪੰਜਾਬ

ਕਾਂਗਰਸ ਪੰਜਾਬ ਵਿੱਚ ਅੱਜ ਐਲਾਨ ਸਕਦੀ ਹੈ ਤਿੰਨ ਹੋਰ ਉਮੀਦਵਾਰ

ਕਾਂਗਰਸ ਪੰਜਾਬ ਵਿੱਚ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਸੂਤਰਾਂ ਮੁਤਾਬਕ ਹਾਈਕਮਾਨ ਨੇ ਇਨ੍ਹਾਂ ਉਮੀਦਵਾਰਾਂ ਦੇ ਨਾਵਾਂ ‘ਤੇ ਮੋਹਰ ਲਾ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਹੋਈ ਮੀਟਿੰਗ ਵਿੱਚ ਹੋਇਆ।

ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਾਜ਼ਰ ਸੀ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੀਟਿੰਗ ਮਗਰੋਂ ਪੰਜਾਬ ਦੇ ਸੀਨੀਅਰ ਲੀਡਰਾਂ ਨੇ ਵੇਰਵਾ ਦੇਣ ਤੋਂ ਇਨਕਾਰ ਕੀਤਾ।

ਜਰੂਰ ਪੜ੍ਹੋ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਤੋਂ ਲੜਨਗੇ ਲੋਕ ਸਭਾ ਚੋਣ

ਕਾਬਲੇਗੌਰ ਹੈ ਕਿ ਕਾਂਗਰਸ ਨੇ ਹੁਣ ਤੱਕ ਛੇ ਉਮੀਦਵਾਰਾਂ ਦੇ ਨਾਂ ਐਲਾਨ ਦਿੱਥੇ ਹਨ। ਅੱਜ ਸ਼ਾਮ ਜਾਂ ਕੱਲ੍ਹ ਤੱਕ ਤਿੰਨ ਹੋਣ ਉਮੀਦਵਾਰਾਂ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਬਾਅਦ ਚਾਰ ਸੀਟਾਂ ਬਠਿੰਡਾ, ਫਿਰੋਜ਼ਪੁਰ, ਸੰਗਰੂਰ ਤੇ ਅਨੰਦਪੁਰ ਸਾਹਿਬ ਹੀ ਰਹਿ ਜਾਣਗੀਆਂ। ਇਨ੍ਹਾਂ ਹਲਕਿਆਂ ‘ਤੇ ਉਮੀਦਵਾਰਾਂ ਦੇ ਐਲਾਨ ਵਿੱਚ ਕੁਝ ਦੇਰੀ ਹੋ ਸਕਦੀ ਹੈ ਕਿਉਂਕਿ ਇਸ ਬਾਰੇ ਅਜੇ ਪੰਜਾਬ ਸਕਰੀਨਿੰਗ ਕਮੇਟੀ ਵੀ ਇੱਕਮਤ ਨਹੀਂ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago