ਪੰਜਾਬ

ਬਟਾਲਾ : ਕਾਂਗਰਸੀ ਸਰਪੰਚ ਨੂੰ ਗੱਡੀ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰਿਆ

ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਬਟਾਲਾ ਦੇ ਨੇੜਲੇ ਪਿੰਡ ਦੌਲਤਪੁਰ ਵਿੱਚ ਐਤਵਾਰ ਸ਼ਾਮ ਨੂੰ ਕਾਂਗਰਸੀ ਸਰਪੰਚ ਨੂੰ ਬੋਲੇਰੋ ਕਾਰ ਹੇਠਾਂ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖ਼ਤ 30 ਸਾਲਾ ਨਵਦੀਪ ਸਿੰਘ ਵਜੋਂ ਹੋਈ ਹੈ। ਕਤਲ ਦੇ ਇਲਜ਼ਾਮ ਅਕਾਲੀ ਆਗੂ ਤੇ ਸਾਬਕਾ ਸਰਪੰਚ ਦੀ ਧਿਰ ਸਿਰ ਲੱਗਾ ਹੈ। ਦੋਵੇਂ ਧਿਰਾਂ ਰਾਜ਼ੀਨਾਵਾਂ ਕਰਨ ਪਹੁੰਚੀਆਂ ਸਨ, ਜਿੱਥੇ ਨਵਦੀਪ ਸਿੰਘ ਵੀ ਮੌਜੂਦ ਸੀ।

ਨਵਦੀਪ ਸਿੰਘ ਦੇ ਪਿਤਾ ਖਜ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਜਵਾਈ ਇੰਦਰਜੀਤ ਸਿੰਘ ਪਿੰਡ ਦੌਲਤਪੁਰ ਦਾ ਮੌਜੂਦਾ ਸਰਪੰਚ ਹੈ ਤੇ ਉਸ ਦਾ ਪਿੰਡ ਦੇ ਸਾਬਕਾ ਅਕਾਲੀ ਸਰਪੰਚ ਮਿੱਤਰਪਾਲ ਸਿੰਘ ਨਾਲ ਕੋਈ ਵਿਵਾਦ ਸੀ। ਇਸੇ ਵਿਵਾਦ ਨੂੰ ਖ਼ਤਮ ਕਰਨ ਲਈ ਅੱਜ ਦੋਵੇਂ ਧਿਰਾਂ ਇਕੱਠੀਆਂ ਹੋਈਆਂ ਸਨ ਜਿੱਥੇ ਨਵਦੀਪ ਸਿੰਘ ਵੀ ਮੌਜੂਦ ਸੀ। ਉਨ੍ਹਾਂ ਦੋਸ਼ ਲਾਇਆ ਕਿ ਤਕਰਾਰ ਵਧਣ ਮਗਰੋਂ ਦੂਜੀ ਧਿਰ ਦੇ ਵਿਅਕਤੀਆਂ ਨੇ ਪਹਿਲਾਂ ਨਵਦੀਪ ਦੀ ਕੁੱਟਮਾਰ ਕੀਤੀ ਤੇ ਬਾਅਦ ਵਿੱਚ ਉਸ ਨੂੰ ਸੜਕ ’ਤੇ ਰੱਖ ਕੇ ਉਸ ਉੱਪਰੋਂ ਕਈ ਵਾਰ ਆਪਣੀ ਗੱਡੀ ਚੜ੍ਹਾ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ : ਭਰਾ ਨੇ ਅਣਖ ਖ਼ਾਤਰ ਭੈਣ ਦੇ ਪ੍ਰੇਮ ਵਿਆਹ ਤੋਂ 6 ਸਾਲ ਬਾਅਦ ਕੀਤਾ ਜੀਜੇ ਦਾ ਕਤਲ

ਦੋਵਾਂ ਧਿਰਾਂ ਦਰਮਿਆਨ ਇੱਟਾਂ-ਰੋੜੇ ਵੀ ਚੱਲੇ ਅਤੇ ਮ੍ਰਿਤਕ ਸਰਪੰਚ ਦੇ ਦੋ ਹੋਰ ਸਾਥੀ ਜੋਬਨਪ੍ਰੀਤ ਸਿੰਘ ਅਤੇ ਭੁਪਿੰਦਰ ਸਿੰਘ ਵੀ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ। ਡੀਐਸਪੀ ਸ੍ਰੀ ਹਰਗੋਬਿੰਦਪੁਰ ਅਤੇ ਥਾਣਾ ਕਾਦੀਆਂ ਦੇ ਐਸਐਚਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਾਬਕਾ ਅਕਾਲੀ ਸਰਪੰਚ ਮਿੱਤਰਪਾਲ ਸਮੇਤ ਛੇ ਜਣਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago