ਪੰਜਾਬ

ਨਵਜੋਤ ਕੌਰ ਨੇ ਕੀਤਾ ਖੁਲਾਸਾ, ਜਲਦ ਹੀ ਸਿੱਧੂ ਖੋਲ੍ਹਣਗੇ ਆਪਣੇ ਸਿਆਸੀ ਪੱਤੇ

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਮਨਜ਼ੂਰ ਹੋਣ ਬਾਅਦ ਤੋਂ ਹੀ ਚੁੱਪ ਸਾਧੀ ਹੋਈ ਹੈ। ਉਹ ਮੀਡੀਆ ਤੇ ਆਪਣੇ ਸਮਰਥਕਾਂ ਤੋਂ ਵੀ ਦੂਰ ਹਨ। ਅਜਿਹੇ ਵਿੱਚ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਖ਼ੁਲਾਸਾ ਕੀਤਾ ਕਿ ਦੋ ਦਿਨ ਬਾਅਦ ਸਿੱਧੂ ਆਪਣੇ ਸਮਰਥਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਸੰਕੇਤ ਮਿਲੇ ਹਨ ਕਿ ਸਿੱਧੂ ਜਲਦ ਆਪਣੇ ਸਿਆਸੀ ਪੱਤੇ ਖੋਲ੍ਹ ਸਕਦੇ ਹਨ। ਉਂਝ ਉਨ੍ਹਾਂ ਤੋਂ ਕਾਂਗਰਸੀਆਂ ਨੇ ਵੀ ਦੂਰੀ ਬਣਾ ਲਈ ਹੈ ਤੇ ਉਨ੍ਹਾਂ ਨੂੰ ਮਿਲਣ ਨਹੀਂ ਆ ਰਹੇ। ਕੁਝ ਲੋਕ ਮਿਲਣ ਆ ਵੀ ਰਹੇ ਹਨ ਪਰ ਸਿੱਧੂ ਉਨ੍ਹਾਂ ਨੂੰ ਮਿਲ ਨਹੀਂ ਰਹੇ।

ਇਹ ਵੀ ਪੜ੍ਹੋ : ਪੰਜਾਬ ਦੇ ਜ਼ਿਲ੍ਹਿਆਂ ਚ ਆਏ ਹੜ੍ਹਾਂ ਲਈ ਕੈਪਟਨ ਨੇ ਹਰਿਆਣਾ ਨੂੰ ਠਹਿਰਾਇਆ ਜ਼ਿਮ੍ਹੇਵਾਰ

ਇਸੇ ਵਿਚਾਲੇ ਸਿੱਧੂ ਸਰਕਾਰੀ ਕੋਠੀ ਛੱਡ ਕੇ ਪਰਿਵਾਰ ਸਮੇਤ ਅੰਮ੍ਰਿਤਸਰ ਵਿੱਚ ਆਪਣੇ ਘਰ ਚਲੇ ਗਏ ਹਨ। ਕਿਆਸ ਲਾਏ ਜਾ ਰਹੇ ਸੀ ਕਿ ਉੱਥੇ ਪਹੁੰਚਣ ਬਾਅਦ ਸਿੱਧੂ ਨੂੰ ਮਿਲਣ ਵਾਲਿਆਂ ਦੀ ਭੀੜ ਜੁੜੇਗੀ ਪਰ ਅਜਿਹਾ ਕੁਝ ਨਹੀਂ ਦਿੱਸਿਆ। ਸ਼ਹਿਰ ਦਾ ਕੋਈ ਆਹਲਾ ਕਾਂਗਰਸ ਲੀਡਰ ਉਨ੍ਹਾਂ ਨੂੰ ਮਿਲਣ ਨਹੀਂ ਪੁੱਜਾ। ਸ਼ਹਿਰ ਦੇ ਹੋਰ ਲੀਡਰਾਂ ਵੀ ਉਨ੍ਹਾਂ ਤੋਂ ਦੂਰੀ ਬਣਾਈ ਰੱਖੀ ਹੈ।

ਵਿਧਾਨ ਸਭਾ ਹਲਕੇ ਤੋਂ ਕੁਝ ਕੌਂਸਲਰ ਸਿੱਧੂ ਨੂੰ ਮਿਲਣ ਪਹੁੰਚੇ ਪਰ ਸਿੱਧੂ ਮਿਲੇ ਨਹੀਂ। ਮੀਡੀਆ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਗਿਆ। ਡਾ. ਨਵਜੋਤ ਕੌਰ ਸਿੱਧੂ ਨੇ ਹੀ ਦਫ਼ਤਰ ਵਿੱਚ ਪਹੁੰਚੇ ਸਮਰਥਕਾਂ ਨੂੰ ਭਰੋਸਾ ਦਿੱਤਾ ਕਿ ਦੋ ਦਿਨਾਂ ਅੰਦਰ ਸਿੱਧੂ ਉਨ੍ਹਾਂ ਨਾਲ ਮਿਲਣਗੇ। ਦੱਸਿਆ ਜਾ ਰਿਹਾ ਹੈ ਕਿ ਸਮਰਥਕਾਂ ਨੇ ਸਿੱਧੂ ਦਾ ਸਮਰਥਨ ਕਰਦਿਆਂ ਉਨ੍ਹਾਂ ਦੇ ਇਸ ਕਦਮ ਦੀ ਪ੍ਰਸ਼ੰਸਾ ਕੀਤੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago