ਅਧਿਆਪਕਾਂ ਮਗਰੋਂ ਹੁਣ ਠੇਕਾ ਮੁਲਾਜ਼ਮ ਵੀ ਕੈਪਟਨ ਸਰਕਾਰ ਦੇ ਵਿਰੋਧ ‘ਚ ਡਟੇ

contractual employees

ਕੈਪਟਨ ਅਮਰਿੰਦਰ ਸਿੰਘ ਲਈ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਕੀਤੇ ਗਏ ਵਾਅਦੇ ਉਨ੍ਹਾਂ ਲਈ ਨਾਸੂਰ ਬਣ ਗਏ ਜਾਪਦੇ ਹਨ। ਕਦੇ ਕਿਸਾਨ, ਕਦੇ ਅਧਿਆਪਕ ਤੇ ਹੁਣ ਠੇਕਾ ਆਧਾਰਤ ਮੁਲਾਜ਼ਮ ਆਪਣੇ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਾ ਰਹੇ ਹਨ। ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ ਕੈਪਟਨ ਦੀ ਵਾਅਦਾਖ਼ਿਲਾਫ਼ੀ ਦੀ ਦੂਜੀ ਵਰ੍ਹੇਗੰਢ ਮਨਾਈ ਹੈ।

ਠੇਕੇ ‘ਤੇ ਭਰਤੀ ਹੋਏ ਮੁਲਾਜ਼ਮਾਂ ਨੇ ਕਿਹਾ ਹੈ ਕਿ 24 ਜਨਵਰੀ, 2017 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਠੇਕਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ‘ਤੇ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਹੁਣ ਦੋ ਸਾਲ ਬੀਤ ਜਾਣ ‘ਤੇ ਮੁਲਾਜ਼ਮ ਕੈਪਟਨ ‘ਤੇ ਵਾਅਦਿਓਂ ਮੁੱਕਰਨ ਦੇ ਦੋਸ਼ ਲਾ ਰਹੇ ਹਨ।

ਠੇਕਾ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਦੇ ਤੌਰ ‘ਤੇ ਮੁੱਖ ਮੰਤਰੀ ਨੂੰ ਕੇਕ ਭੇਟ ਕੀਤਾ ਤੇ ਨਾਲ ਹੀ ਕੈਪਟਨ ਵੱਲੋਂ ਕੀਤੇ ਟਵੀਟ ਦੀਆਂ ਤਸਵੀਰਾਂ ਦਿਖਾਈਆਂ। ਠੇਕਾ ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਪੱਕੇ ਨਾ ਕੀਤਾ ਗਿਆ ਤਾਂ ਧਰਨੇ ਮੁਜ਼ਾਹਰੇ ਇਸੇ ਤਰ੍ਹਾਂ ਜਾਰੀ ਰਹਿਣਗੇ।

capt amarinder singh tweet about contractual employees

Source:AbpSanjha