ਪੰਜਾਬ ਵਿੱਚ ਕੋਰੋਨਾ ਇੱਕ ਵਾਰ ਫਿਰ ਫੜੀ ਰਫਤਾਰ, 31 ਲੋਕਾਂ ਦੀ ਹੋਈ ਮੌਤ

corona-catches-speed on punjab

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 1, 48435 ਅਤੇ 1, 36622 ਲੋਕ ਠੀਕ ਹੋ ਗਏ ਹੈ।

ਦੇਸ਼ ਦੇ ਹੋਰ ਨਾਂ ਵਾਂਗ ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਦਾ ਮੁੜ-ਉਭਾਰ ਨਜ਼ਰ ਆ ਰਿਹਾ ਹੈ। ਬੁੱਧਵਾਰ ਨੂੰ ਪੰਜਾਬ ਵਿਚ 785 ਨਵੇਂ ਸਕਾਰਾਤਮਕ ਮਾਮਲੇ ਦਰਜ ਕੀਤੇ ਗਏ ਅਤੇ 31 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਇਲਾਵਾ 444 ਲੋਕ ਠੀਕ ਹੋਕੇ ਅੱਜ ਵਾਪਸ ਘਰ ਪਰਤ ਆਏ।

ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲਿਆਂ ਦੀ ਗਿਣਤੀ 1, 48435 ਹੋ ਗਈ ਹੈ, ਜਿੰਨ੍ਹਾਂ ਵਿੱਚੋਂ 1, 36622 ਲੋਕ ਠੀਕ ਹੋ ਗਏ ਹਨ ਜਦਕਿ 4,684 ਲੋਕਾਂ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਈ ਹੈ। ਇਸ ਸਮੇਂ ਪੰਜਾਬ ਵਿੱਚ 7,129 ਸਰਗਰਮ ਮਾਮਲੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ