Corona in Punjab: ਟਾਂਡਾ ਵਿੱਚ ਫੜ੍ਹੀ Corona ਨੇ ਰਫ਼ਤਾਰ, 8 ਨਵੇਂ ਮਾਮਲੇ ਆਏ ਸਾਹਮਣੇ

corona-epidemic-tanda-nangli
Corona in Punjab: ਕੋਰੋਨਾ ਦਾ ਹਾਟ ਸਪਾਟ ਬਣੇ ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ 8 ਹੋਰ ਪਾਜ਼ੇਟਿਵ ਕੇਸ ਆਉਣ ਕਾਰਨ ਇਲਾਕੇ ਦੇ ਲੋਕਾਂ ਵਿਚ ਕੋਰੋਨਾ ਨੂੰ ਲੈ ਕੇ ਡਰ ਹੋਰ ਵੀ ਵੱਧ ਗਿਆ ਹੈ। ਪਿੰਡ ਵਿਚ ਹੁਣ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ। ਇਸ ਕੰਟੈਨਮੈਂਟ ਜ਼ੋਨ ਵਿਚ ਕੋਰੋਨਾ ਦੀ ਚੇਨ ਤੋੜਨ ਲਈ ਜੱਦੋ-ਜਹਿਦ ਕਰ ਰਹੇ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਫਿਰ 67 ਪਿੰਡ ਵਾਸੀਆਂ ਦੇ ਟੈਸਟ ਲਈ ਸੈਂਪਲ ਲਏ।

ਇਹ ਵੀ ਪੜ੍ਹੋ: Corona in Punjab: ਪਠਾਨਕੋਟ ਵਿੱਚ Corona ਦਾ ਕਹਿਰ, 3 ਹੋਰ ਨਵੇਂ ਮਾਮਲੇ ਆਏ ਸਾਹਮਣੇ

ਪਿੰਡ ਵਿਚ ਜ਼ਿਆਦਾਤਰ ਲੋਕ ਕੋਰੋਨਾ ਮਹਾਮਾਰੀ ਨਾਲ ਮਰੇ ਲਖਵਿੰਦਰ ਸਿੰਘ ਅਤੇ ਉਸ ਨੂੰ ਇਲਾਜ ਲਈ ਜਲੰਧਰ ਲੈ ਕੇ ਆਉਣ ਜਾਣ ਵਾਲੇ ਪਾਜ਼ੇਟਿਵ ਆਏ ਪਿੰਡ ਵਾਸੀਆਂ ਦੇ ਸੰਪਰਕ ਵਿਚ ਆਏ ਸਨ ਜਿਸ ਦੇ ਚੱਲਦਿਆਂ ਸਿਹਤ ਵਿਭਾਗ ਨੇ ਸਮੂਹ ਪਿੰਡ ਵਾਸੀਆਂ ਦੇ ਟੈਸਟ ਲੈਣ ਦੀ ਮੁਹਿੰਮ ਸ਼ੁਰੂ ਕੀਤੀ ਸੀ। ਅੱਜ ਐੱਸ. ਐੱਮ. ਓ. ਕੇ . ਆਰ ਬਾਲੀ ਦੀ ਅਗਵਾਈ ਵਿਚ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਨੋਡਲ ਅਫਸਰ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਕਰਨ ਵਿਰਕ, ਡਾਕਟਰ ਰਵੀ ਕੁਮਾਰ, ਸ਼ਵਿੰਦਰ ਸਿੰਘ, ਰਵਿੰਦਰ ਸਿੰਘ, ਬਲਜੀਤ ਸਿੰਘ ਅਤੇ ਗੁਰਜੀਤ ਆਦਿ ਅਤੇ ਸਰਕਾਰੀ ਹਸਪਤਾਲ ਦਸੂਹਾ ਦੀ ਟੀਮ ਨਾਲ ਪਿੰਡ ਦੇ ਗੁਰਦੁਅਰਾ ਸਾਹਿਬ ‘ਚ ਲੋਕਾਂ ਦੇ ਸੈਂਪਲ ਲਏ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।