Corona in Punjab: ਪੰਜਾਬ ਵਿੱਚ ਵਧਿਆ Corona ਦਾ ਕਹਿਰ, ਪਿੰਡ ਮੋਰਾਂਵਾਲੀ ਦੇ 3 ਹੋਰ ਵਿਅਕਤੀ ਹੋਏ Corona ਦਾ ਸ਼ਿਕਾਰ

corona-in-punjab-corona-virus-new-patient-in-punjab

Corona in Punjab: ਪੰਜਾਬ ਵਿਚ Corona Virus ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ Corona ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲੇ ਦੇ ਪਿੰਡ ਵਿਰਕਾਂ ਦਾ ਇਕ 27 ਸਾਲਾ ਨੌਜਵਾਨ ਵੀ ਕੋਰੋਨਾ ਪਾਜ਼ੇਟਿਵ ਆਇਆ ਹੈ।

ਇਹ ਵੀ ਪੜ੍ਹੋ: Corona Virus Punjab : ਪੰਜਾਬ ਚ’ ਜਿਸ ਕੋਰੋਨਾ ਮਰੀਜ਼ ਦਾ ਹੋਈ ਸੀ ਮੌਤ, ਉਸਤੋਂ ਹੋਏ 23 ਹੋਰ ਮਰੀਜ਼, 100 ਲੋਕਾਂ ਤੋਂ ਮਿਲਿਆ ਸੀ

ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਦੇ ਪਿਤਾ-ਪੁੱਤਰ ਦੇ Corona Virus ਦਾ ਟੈੱਸਟ ਪਾਜ਼ੇਟਿਵ ਆਇਆ ਸੀ। ਜਿਸ ਤੋਂ ਬਾਅਦ ਅੱਜ 3 ਹੋਰ ਦੀ ਜਾਂਚ ਬਾਅਦ ਇਹ ਗਿਣਤੀ 5 ਹੋ ਗਈ ਹੈ। ਸਿਹਤ ਵਿਭਾਗ ਵੱਲੋਂ ਪਿੰਡ ਮੋਰਾਂਵਾਲੀ ਅਤੇ ਨਜ਼ਦੀਕੀ ਪਿੰਡਾਂ ‘ਚ ਘਰ-ਘਰ ਜਾ ਕੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਏ Corona Virus  ਨੇ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਦੁਨੀਆ ਭਰ ਵਿਚ Corona ਕਾਰਨ ਹੁਣ ਤਕ 19000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ ਭਾਰਤ ਵਿਚ ਇਸ ਨਾਲ 16 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 700 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ।

corona-in-punjab-corona-virus-new-patient-in-punjab

ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦਕਿ 37 ਮਰੀਜ਼ ਇਸ ਨਾਲ ਪਾਜ਼ੇਟਿਵ ਪਾਏ ਜਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਦੇ ਪਹਿਲੇ Corona ਪਾਜ਼ੇਟਿਵ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸ ਨੂੰ ਭਲਕੇ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਉਮੀਦ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ