CoronainPunjab: ਪੰਜਾਬ ਵਿੱਚ Corona ਦਾ ਕਹਿਰ, ਗੜ੍ਹਸੰਕਰ ਵਿੱਚ ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

corona-in-punjab-new-positive-case-garhshankar

Corona in Punjab: ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ‘ਚੋਂ ਇਕ ਮਰੀਜ਼ Coronavirus ਦਾ ਪਾਜ਼ੀਟਿਵ ਪਾਇਆ ਗਿਆ ਹੈ। ਮਰੀਜ਼ ਦੀ ਪਛਾਣ ਹਰਵਿੰਦਰ ਸਿੰਘ ਵੱਜੋਂ ਹੋਈ ਹੈ, ਜੋਕਿ ਪਿੰਡ ਪੈਂਸਰਾ ਦਾ ਰਹਿਣ ਵਾਲਾ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਾਇਮਰੀ ਹੈਲਥ ਸੈਂਟਰ ਪੋਸੀ ਦੇ ਇੰਚਾਰਜ ਡਾ. ਰਘਵੀਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਦੀ ਸੱਕੀ ਭੈਣ ਦੀਆਂ ਦੋ ਬੇਟੀਆਂ ਇੰਗਲੈਂਡ ਤੋਂ ਆਈਆਂ ਹੋਈਆਂ ਹਨ।

ragi-bhai-nirmal-singh-passed-away-due-to-corona

ਸਿਹਤ ਵਿਭਾਗ ਵੱਲੋਂ ਦੋਵੇਂ ਬੇਟੀਆਂ ਨੂੰ 14 ਦਿਨਾਂ ਤੱਕ ਘਰਾਂ ‘ਚ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਹਰਵਿੰਦਰ ਸਿੰਘ ਉਨ੍ਹਾਂ ਦੇ ਸੰਪਰਕ ‘ਚ ਸੀ। ਇਹ ਵੀ ਪਤਾ ਲੱਗਾ ਹੈ ਕਿ ਹਰਵਿੰਦਰ ਸਿੰਘ ਪਹਿਲਾਂ ਵੀ ਕਈ ਬੀਮਾਰੀਆਂ ਨਾਲ ਪੀੜਤ ਹੈ। ਹਰਵਿੰਦਰ ਸਿੰਘ ਨੂੰ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਆਈਸੋਲੇਟ ਕੀਤਾ ਗਿਆ ਹੈ। ਹਰਵਿੰਦਰ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਪੈਂਸਰਾ ਸਣੇ ਨੇੜਲੇ ਪਿੰਡਾਂ ‘ਚ ਡਰ ਦਾ ਮਾਹੌਲ ਬਣ ਗਿਆ ਹੈ ਅਤੇ ਪਿੰਡ ਪੈਂਸਰਾ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡ ‘ਚੋਂ ਹੋਰ ਸ਼ੱਕੀ ਮਰੀਜ਼ਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ