ਪੰਜਾਬ

ਮੋਗੇ ਜ਼ਿਲ੍ਹੇ ‘ਚ ਵਧਿਆ ਕੋਰੋਨਾ , ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰਜ਼ਰੂਰੀ ਆਵਾਜਾਈ ‘ਤੇ ਰਹੇਗੀ ਪਾਬੰਦੀ

ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਸਾਰੀਆਂ ਵਿਦਿਅਕ ਸੰਸਥਾਵਾਂ 31 ਮਾਰਚ ਤੱਕ ਬੰਦ ਰਹਿਣਗੀਆਂ ਪਰ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਕੰਮ ਕਾਜ ਵਾਲੇ ਸਾਰੇ ਦਿਨਾਂ ਦੌਰਾਨ ਆਉਂਦਾ ਰਹੇਗਾ। ਹਾਲਾਂਕਿ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲ੍ਹੇ ਰਹਿਣਗੇ।

ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਸਮੇਤ ਸੂਬੇ ਦੇ ਵੱਧ ਪ੍ਰਭਾਵਿਤ 11 ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਫਤਹਿਗੜ੍ਹ ਸਾਹਿਬ ਅਤੇ ਰੋਪੜ ਵਿੱਚ ਸਖਤੀ ਨਾਲ ਇਹਨਾਂ ਹਦਾਇਤਾਂ ਨੂੰ ਲਾਗੂ ਕਰਾਉਣ ਦੇ ਹੁਕਮ ਦਿੱਤੇ ਹਨ।

ਕੋਵਿਡ-19 ਕਰਕੇ ਲਾਗੂ ਰਾਤ ਦੇ ਕਰਫਿਊ ਤਹਿਤ ਆਮ ਲੋਕਾਂ ਦੀ ਗ਼ੈਰਜ਼ਰੂਰੀ ਆਵਾਜਾਈ ‘ਤੇ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਪਾਬੰਦੀ ਰਹੇਗੀ। ਜ਼ਿਲ੍ਹੇ ਦੀ ਹਦੂਦ ਵਿੱਚ ਗ਼ੈਰ ਜ਼ਰੂਰੀ ਆਵਾਜਾਈ ਅਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ।

ਇਸ ਤੋਂ ਬਿਨ੍ਹਾਂ ਵਿਆਹਾਂ-ਸਾਦੀਆਂ, ਮ੍ਰਿਤਕਾਂ ਦੇ ਅੰਤਿਮ ਸਸਕਾਰ ਆਦਿ ਵਿੱਚ ਸ਼ਾਮਲ ਹੋਣ ਵਾਲਿਆਂ ਦੀ ਗਿਣਤੀ 20 ਤੱਕ ਸੀਮਤ ਰੱਖੀ ਜਾਵੇਗੀ। ਇਸ ਤੋਂ ਬਿਨ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਆਨਲਾਇਨ ਜਾਂ ਵਰਚੂਅਲ ਪ੍ਰਕ੍ਰਿਆ ਨੂੰ ਉਤਸ਼ਾਹਤ ਕੀਤਾ ਜਾਵੇਗਾ ਤੇ ਦਫ਼ਤਰਾਂ ‘ਚ ਲੋਕਾਂ ਦੀ ਵਿਅਕਤੀਗ਼ਤ ਆਮਦ ਦੀ ਆਗਿਆ ਕੇਵਲ ਅਤਿ ਜਰੂਰੀ ਹੋਣ ‘ਤੇ ਹੀ ਹੋਵੇਗੀ।

ਸਿਨੇਮਾ, ਮਲਟੀਪਲੈਕਸ, ਰੈਸਟੋਰੈਂਟ, ਮਾਲਜ਼ ਆਦਿ ਹਰ ਐਤਵਾਰ ਨੂੰ ਬੰਦ ਰੱਖੇ ਜਾਣਗੇ। ਜਦਕਿ ਹੋਮ-ਡਿਲੀਵਰੀ ਸਹੂੂਲਤ ਨੂੰ ਰਾਤ ਦੇ ਕਰਫਿਊ ਵਾਲੇ ਸਮੇਂ ਤੋਂ ਪਹਿਲਾਂ-ਪਹਿਲਾਂ ਜਾਰੀ ਰੱਖਣ ਦੀ ਆਗਿਆ ਹੋਵੇਗੀ। ਸਿਨੇਮਾ ਘਰਾਂ, ਥੀਏਟਰਾਂ, ਮਲਟੀਪਲੈਕਸਾਂ ਆਦਿ ‘ਚ 50 ਫੀਸਦੀ ਦੀ ਪਾਬੰਦੀ ਲਾਗੂ ਰਹੇਗੀ ਅਤੇ 100 ਵਿਅਕਤੀਆਂ ਤੋਂ ਵਧੇਰੇ ਦੀ ਆਗਿਆ ਨਹੀਂ ਹੋਵੇਗੀ।

ਹੁਕਮਾਂ ਮੁਤਾਬਕ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਉਨ੍ਹਾਂ ਵਿਅਕਤੀਆਂ ਨੂੰ ਨੇੜਲੇ ਕੋਵਿਡ-19 ਸਬੰਧੀ ਆਰ.ਟੀ.ਪੀ.ਸੀ.ਆਰ. ਟੈਸਟ ਕੇਂਦਰ ‘ਚ ਲਿਜਾ ਕੇ ਟੈਸਟ ਕਰਵਾਏ ਜਾਣਗੇ, ਜਿਹੜੇ ਕਿ ਗਲੀਆਂ, ਬਾਜ਼ਾਰਾਂ, ਸੜਕਾਂ ਅਤੇ ਹੋਰ ਜਨਤਕ ਥਾਵਾਂ ‘ਤੇ ਬਿਨ੍ਹਾਂ ਮਾਸਕ ਘੁੰਮਦੇ ਪਾਏ ਜਾਣਗੇ ਤਾਂ ਕਿ ਕੋਵਿਡ ਮਹਾਂਮਾਰੀ ਨੂੰ ਫੈਲਣ ਤੋਂ ਰੋਕਣਾ ਯਕੀਨੀ ਬਣਾਇਆ ਜਾ ਸਕੇ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago