Corona in Punjab: ਪੰਜਾਬ ਵਿੱਚ ਲਗਾਤਾਰ ਸਾਹਮਣੇ ਆ ਰਹੇ ਨੇ ਕੋਰੋਨਾ ਦੇ ਪੋਜ਼ੀਟਿਵ ਕੇਸ, 3 ਹੋਰ ਸ਼ਰਧਾਲੂਆਂ ਦੇ ਕੇਸ ਆਏ

coorona-outbreak-in-punjab-3-new-case

Corona in Punjab: ਸੂਬੇ ‘ਚ ਨਾਂਦੇੜ ਸਾਹਿਬ ਤੋਂ ਆ ਰਹੇ ਸ਼ਰਧਾਲੂਆਂ ਦਾ ਸਿਲਸਿਲਾ ਅਜੇ ਜਾਰੀ ਹੈ, ਜਿਸ ਦੇ ਨਾਲ ਹੀ Corona ਪੌਜ਼ੇਟਿਵ ਸ਼ਰਧਾਲੂਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ ਦੇ 10 ਜ਼ਿਲ੍ਹਿਆਂ ‘ਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਕਾਰਨ ਸੰਕਰਮਣ ਫੈਲ੍ਹਿਆ ਹੈ। ਹੁਣ ਗੁਰਦਾਸਪੁਰ ਜ਼ਿਲ੍ਹੇ ਤੋਂ 3 ਹੋਰ ਤਾਜ਼ਾ ਕੇਸ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: Lockdown in Punjab: ਪੰਜਾਬ ਵਿੱਚ Lockdown ਨੂੰ ਅੱਗੇ ਵਧਾਉਣ ਨੂੰ ਲੈ ਕੇ ਕੈਪਟਨ ਨੇ ਕੀਤਾ ਵੱਡਾ ਐਲਾਨ

ਇਹ ਤਿੰਨੋਂ ਨਾਂਦੇੜ ਸਾਹਿਬ ਤੋਂ ਪਰਤੇ ਹਨ। ਜਿਨ੍ਹਾਂ ਦੀ Corona ਰਿਪੋਰਟ ਪੌਜ਼ੇਟਿਵ ਪਾਈ ਗਈ ਹੈ। ਪੰਜਾਬ ਦੇ 10 ਜ਼ਿਿਲ੍ਹਆ ‘ਚ ਹੁਣ 50 ਸ਼ਰਧਾਲੂ Corona ਪੌਜ਼ੇਟਿਵ ਪਾਏੇ ਗਏ ਹਨ। ਇਹ ਅੰਕੜਾ ਵੱਧਦਾ ਹੀ ਜਾ ਰਿਹਾ ਹੈ। ਅਜੇ ਸੈਂਕੜੇ ਸ਼ਰਧਾਲੂਆਂ ਦੀ ਰਿਪੋਰਟ ਆਉਣੀ ਤੇ ਟੈਸਟ ਹੋਣੇ ਬਾਕੀ ਹਨ। 24 ਘੰਟਿਆਂ ਦੇ ਅੰਦਰ-ਅੰਦਰ ਕੋਰੋਨਾ ਮਰੀਜ਼ਾਂ ਦਾ ਅੰਕੜਾ ਇਕ ਦਮ ਵੱਧ ਗਿਆ ਹੈ ਸੂਬੇ ਦੇ ਬਾਹਰੋਂ ਲੋਕਾਂ ਦੇ ਆਉਣ ਤੋਂ ਪਹਿਲਾਂ ਦਿਨ ‘ਚ ਔਸਤਨ 6 ਤੋਂ 11 ਮਾਮਲੇ ਦਰਜ ਕੀਤੇ ਜਾ ਰਹੇ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।