Corona in Barnala: ਬਰਨਾਲਾ ਵਿਖੇ ਬੀਤੀ ਰਾਤ Corona Virus ਦੀ ਇਕ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਰੇਲਵੇ ਸਟੇਸ਼ਨ ‘ਤੇ ਰਹਿਣ ਵਾਲੀ ਇਕ 60 ਸਾਲਾ ਔਰਤ ਸਿਵਲ ਹਸਪਤਾਲ ਬਰਨਾਲਾ ਵਿਖੇ ਖਾਂਸੀ ਅਤੇ ਬੁਖ਼ਾਰ ਦੀ ਦਵਾਈ ਲੈਣ ਆਈ ਸੀ। ਇਸ ਦੌਰਾਨ ਸਿਹਤ ਵਿਭਾਗ ਵਲੋਂ ਅਹਿਤਿਆਤ ਦੇ ਤੌਰ ‘ਤੇ Corona Virus ਸਬੰਧੀ ਸ਼ੱਕ ਦੇ ਆਧਾਰ ‘ਤੇ ਔਰਤ ਦੇ ਨਮੂਨੇ ਲੈ ਕੇ ਰਿਪੋਰਟ ਲਈ ਭੇਜਣ ਉਪਰੰਤ ਉਸ ਦੀ ਮੌਤ ਹੋ ਗਈ।
ਇਸ ਦੌਰਾਨ ਜਦੋਂ ਸਿਵਲ ਹਸਪਤਾਲ ਬਰਨਾਲਾ ਦੇ ਐੱਸ.ਐਮ.ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਰਿਪੋਰਟ ਆਉਣ ਤੋਂ ਬਾਅਦ ਹੀ Corona Virus ਹੋਣ ਜਾਂ ਨਾ ਹੋਣ ਸਬੰਧੀ ਪੁਸ਼ਟੀ ਕੀਤੀ ਜਾਵੇਗੀ। ਡਾਕਟਰਾਂ ਨੇ ਕਿਹਾ ਕਿ ਅਹਿਤਿਆਤ ਵਜੋਂ ਉਕਤ ਔਰਤ ਦੇ ਸੈਂਪਲ ਲਏ ਗਏ ਸਨ ਅਤੇ ਜਿਨ੍ਹਾਂ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ, ਜਿਸ ਦੀ ਰਿਪੋਰਟ ਅੱਜ 3 ਵਜੇ ਤਕ ਆਉਣ ਦੀ ਉਮੀਦ ਹੈ। ਰਿਪੋਰਟ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਔਰਤ ਨੂੰ Corona ਸੀ ਜਾਂ ਨਹੀਂ। ਉਂਝ ਸਿਹਤ ਵਿਭਾਗ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…