Corona in Punjab: ਪੰਜਾਬ ਵਿੱਚ Corona ਦਾ ਕਹਿਰ, Corona ਕਾਰਨ ਹੁਣ ਤੱਕ 23 ਲੋਕਾਂ ਦੀ ਮੌਤ

corona-positive-cases-reported-in-punjab
Corona in Punjab: ਅੱਜ ਸਾਹਮਣੇ ਆਏ ਨਵੇਂ ਕੇਸਾਂ ਚੋਂ ਅੰਮ੍ਰਿਤਸਰ ਵਿੱਚ 46, ਤਰਨ ਤਾਰਨ ਵਿੱਚ 43, ਜਲੰਧਰ ਵਿੱਚ 12, ਪਟਿਆਲਾ ਅਤੇ ਗੁਰਦਾਸਪੁਰ ਵਿੱਚ ਛੇ, ਬਠਿੰਡਾ ਦੋ, ਸੰਗਰੂਰ ਸਣੇ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਵਿੱਚ ਇੱਕ-ਇੱਕ ਕੇਸ ਸਾਹਮਣੇ ਆਏ। ਇਸ ਦੇ ਨਾਲ ਹੀ ਅੱਜ 14 ਮਰੀਜ਼ ਠੀਕ ਹੋ ਕੇ ਘਰ ਪਰਤੇ ਜਦੋਂ ਕਿ ਇੱਕ ਦੀ ਮੌਤ ਹੋਈ। ਇਸ ਦੇ ਨਾਲ ਹੀ ਸੂਬੇ ‘ਚ ਕੋਰੋਨਾਵਾਇਰਸ (Coronavirus ) ਦੇ ਮਰੀਜ਼ਾਂ ਦੀ ਗਿਣਤੀ 1660 ਹੋ ਗਈ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ਦੇ ਜ਼ਿਲਿਆਂ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, ਤਰਨਤਾਰਨ ਜ਼ਿਲ੍ਹੇ ਵਿੱਚੋਂ ਇਕੱਠੇ 13 ਕੇਸ ਆਏ ਸਾਹਮਣੇ

ਹੁਣ ਤੱਕ ਸੂਬੇ ਵਿੱਚ 34701 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 30577 ਦੀ ਰਿਪੋਰਟ ਆ ਗਈ। 1644 ਸੈਪਲਾਂ ਦੀ ਰਿਪੋਰਟ ਪਾਜ਼ੇਟਿਵ ਅਤੇ 28933 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। 4124 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਹੈ। ਹੁਣ ਤੱਕ 149 ਮਰੀਜ਼ ਠੀਕ ਹੋ ਗਏ ਜਦੋਂ ਕਿ 28 ਦੀ ਮੌਤ ਹੋਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।