ਪੰਜਾਬ

ਸੂਬੇ ‘ਚ ਕੋਰੋਨਾ ਪਸਾਰ ਰਿਹਾ ਪੈਰ, ਇੱਕ ਦਿਨ ‘ਚ 56 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਵਿੱਚ ਕੋਰੋਨਾ ਕਰਕੇ ਮਰੀਜ਼ਾਂ ਦੀ ਮੌਤ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਸ਼ੁੱਕਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3459 ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਵੀਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਸੂਬੇ ‘ਚ ਕੁੱਲ 7390 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਐਕਟਿਵ ਕੇਸਾਂ ਦੀ ਗਿਣਤੀ 27,219 ‘ਤੇ ਪਹੁੰਚ ਗਈ ਹੈ।

ਅੰਮ੍ਰਿਤਸਰ ਵਿਚ 9, ਬਠਿੰਡਾ ਵਿਚ 2, ਫਰੀਦਕੋਟ ਵਿਚ 2, ਫਤਿਹਗੜ ਸਾਹਿਬ ਵਿਚ 1, ਫਾਜ਼ਿਲਕਾ ਵਿਚ 1, ਫਿਰੋਜ਼ਪੁਰ ਵਿਚ 1, ਗੁਰਦਾਸਪੁਰ ਵਿਚ 4, ਹੁਸ਼ਿਆਰਪੁਰ ਵਿਚ 6, ਜਲੰਧਰ ਵਿਚ 4, ਕਪੂਰਥਲਾ ਵਿਚ 3, ਲੁਧਿਆਣਾ ਵਿਚ 4, ਮੁਹਾਲੀ ਵਿਚ 4, ਮੁਕਤਸਰ ਵਿੱਚ 1, ਪਟਿਆਲਾ ਵਿੱਚ 6, ਰੋਪੜ ਵਿੱਚ 3, ਸੰਗਰੂਰ ਵਿੱਚ 1, ਨਵਾਂ ਸ਼ਹਿਰ ਵਿੱਚ 2 ਅਤੇ ਤਰਨਤਾਰਨ ਵਿੱਚ 2 ਕੋਰੋਨਾ ਮਰੀਜ਼ਾਂ ਨੇ ਦਮ ਤੋੜ ਦਿੱਤਾ।

ਇਸ ਦੇ ਨਾਲ ਹੀ ਪਿਛਲੇ ਦਿਨੀਂ ਮੁਹਾਲੀ ਵਿੱਚ ਵੱਧ ਤੋਂ ਵੱਧ 629 ਪੌਜ਼ੇਟਿਵ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ ਜਲੰਧਰ ਵਿੱਚ 502, ਲੁਧਿਆਣਾ ਵਿੱਚ 438 ਅਤੇ ਅੰਮ੍ਰਿਤਸਰ ਵਿੱਚ 329 ਮਾਮਲੇ ਸਾਹਮਣੇ ਆਏ ਹਨ। ਮੋਹਾਲੀ ਵਿੱਚ ਸਭ ਤੋਂ ਵੱਧ 4643 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਜਲੰਧਰ ਵਿਚ 3315 ਐਕਟਿਵ ਕੇਸ, ਲੁਧਿਆਣਾ ਵਿਚ 3193, ਅੰਮ੍ਰਿਤਸਰ ਵਿਚ 3119 ਅਤੇ 2482 ਪਟਿਆਲੇ ਵਿਚ ਕੇਸ ਦਰਜ ਕੀਤੇ ਗਏ ਹਨ।

ਸ਼ੁੱਕਰਵਾਰ ਨੂੰ 99,738 ਲੋਕਾਂ ਨੂੰ ਟੀਕਾ ਲਗਾਇਆ ਗਿਆ ਸੀ। ਇਹ ਅੰਕੜਾ ਵੀਰਵਾਰ ਦੇ ਮੁਕਾਬਲੇ 9930 ਵਧੇਰੇ ਹੈ। ਆਉਣ ਵਾਲੇ ਸਮੇਂ ਵਿਚ ਇੱਕ ਦਿਨ ਵਿਚ ਟੀਕੇ ਲਗਾਉਣ ਦੀ ਗਿਣਤੀ ਇੱਕ ਤੋਂ ਡੇਢ ਲੱਖ ਤਕ ਪਹੁੰਚ ਸਕਦੀ ਹੈ।

ਸਿਹਤ ਵਿਭਾਗ ਮੁਤਾਬਕ ਹੁਣ ਤੱਕ ਪੰਜਾਬ ਵਿੱਚ 7390 ਵਿਅਕਤੀਆਂ ਦੀ ਮੌਤ ਇਨਫੈਕਸ਼ਨ ਕਾਰਨ ਹੋਈ ਹੈ। ਸੂਬੇ ਵਿਚ 6270878 ਲੋਕਾਂ ਦੇ ਸੈਂਪਲ ਟੈਸਟ ਲਈ ਲਏ ਗਏ, ਜਿਨ੍ਹਾਂ ਚੋਂ 266494 ਰਿਪੋਰਟਾਂ ਪੌਜ਼ੇਟਿਵ ਆਈਆਂ। ਸੂਬੇ ਵਿੱਚ ਇਸ ਵੇਲੇ 27219 ਮਾਮਲੇ ਐਕਟਿਵ ਕੇਸ ਹਨ ਅਤੇ 231885 ਲੋਕ ਸੰਕਰਮਣ ਤੋਂ ਠੀਕ ਹੋ ਗਏ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago