ਪੰਜਾਬ

ਕੋਰੋਨਾ ਨੇ ਪੰਜਾਬ ਸਣੇ 4 ਸੂਬਿਆਂ ਨੂੰ ਬਣਾਇਆ ਨਿਸ਼ਾਨਾ, ਵਿਗੜਦੇ ਹਾਲਾਤ ਨੂੰ ਵੇਖਦਿਆਂ ਚੌਕਸ ਰਹਿਣ ਦੀ ਹਦਾਇਤ

ਪੰਜਾਬ ਦੇ ਅੰਕੜੇ ਵੀ ਘੱਟ ਚਿੰਤਾਜਨਕ ਨਹੀਂ ਹਨ। ਪੰਜਾਬ ਵਿੱਚ ਪਿਛਲੇ 30 ਦਿਨਾਂ ਦੌਰਾਨ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਵਿੱਚ 531% ਦਾ ਵਾਧਾ ਹੋਇਆ ਹੈ। ਹਰਿਆਣਾ ਵਿੱਚ ਇਹ ਵਾਧਾ 398%, ਮੱਧ ਪ੍ਰਦੇਸ਼ ਵਿੱਚ 277% ਹੈ।

ਕੋਵਿਡ-19 ਮਹਾਮਾਰੀ (Covid-19 epidemic) ਦੀ ਲਾਗ ਇੱਕ ਵਾਰ ਫਿਰ ਭਾਰਤ ’ਚ ਕਹਿਰ ਮਚਾ ਰਹੀ ਹੈ। ਇਸ ਮਾਮਲੇ ’ਚ ਮਹਾਰਾਸ਼ਟਰ, ਪੰਜਾਬ (corona in Punjab), ਹਰਿਆਣਾ ਤੇ ਮੱਧ ਪ੍ਰਦੇਸ਼ (MP) ਜਿਹੇ ਰਾਜਾਂ ਨੂੰ ਬਹੁਤ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ (corona cases) ਇਨ੍ਹਾਂ ਹੀ ਰਾਜਾਂ ਵਿੱਚ ਸਾਹਮਣੇ ਆ ਰਹੇ ਹਨ। ਇਨ੍ਹਾਂ ਰਾਜਾਂ ਦੇ ਇਸ ਮਹਾਮਾਰੀ ਦੀ ਦੂਜੀ ਲਹਿਰ ਦੇ ਹੌਟ ਸਪੌਟਸ (Corona Hot Spot) ਬਣਨ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ।

ਇਨ੍ਹਾਂ ਰਾਜਾਂ ਵਿੱਚ ਪੌਜ਼ੇਟੀਵਿਟੀ ਦੀ ਦਰ ਵਧਦੀ ਜਾ ਰਹੀ ਹੈ, ਰੋਜ਼ਾਨਾ ਨਵੇਂ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਤੇ ਪ੍ਰਤੀ 10 ਲੱਖ ਦੀ ਆਬਾਦੀ ਪਿੱਛੇ ਹੋਣ ਵਾਲੇ ਟੈਸਟਾਂ ਦੀ ਗਿਣਤੀ ਬਹੁਤ ਘੱਟ ਹੈ। ਜੇ ਰਤਾ ਡੂੰਘਾਈ ਨਾਲ ਕੋਵਿਡ ਦੇ ਤਾਜ਼ਾ ਮਾਮਲਿਆਂ ਦੇ ਅੰਕੜਿਆਂ ਨੂੰ ਵੇਖੀਏ, ਤਾਂ ਦੇਸ਼ ਦੇ ਪੂਰਬੀ ਭਾਗ ਦੇ ਮੁਕਾਬਲੇ ਪੱਛਮੀ ਭਾਰਤ ’ਚ ਕੋਵਿਡ ਕੁਝ ਵਧੇਰੇ ਤੇਜ਼ੀ ਨਾਲ ਫੈਲ ਰਿਹਾ ਹੈ।

ਮਹਾਰਾਸ਼ਟਰ ਸੂਬੇ ਦੇ ਅੰਕੜੇ ਬੇਹੱਦ ਚਿੰਤਾਜਨਕ ਹਨ। ਇਸ ਰਾਜ ਵਿੱਚ ਇਸ ਵੇਲੇ ਪਾਜ਼ਿਟੀਵਿਟੀ ਦਰ ਹੋਰਨਾਂ ਸੂਬਿਆਂ ਦੇ ਮੁਕਾਬਲੇ ਚਾਰ ਗੁਣਾ ਵੱਧ ਹੈ। ਪਿਛਲੇ 30 ਦਿਨਾਂ ਦੌਰਾਨ ਇੱਥੇ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ 426% ਦਾ ਵਾਘਾ ਦਰਜ ਕੀਤਾ ਗਿਆ ਹੈ।

20 ਰਾਜਾਂ ਵਿੱਚੋਂ 19 ਵਿੱਚ ਪਾਜ਼ਿਟੀਵਿਟੀ ਦਰ ਵਧਦੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਮਹਾਰਾਸ਼ਟਰ, ਪੰਜਾਬ, ਮੱਧ ਪ੍ਰਦੇਸ਼ ਤੇ ਹਰਿਆਣਾ ’ਚ ਇਹ ਦਰ ਕੁਝ ਵਧੇਰੇ ਤੇਜ਼ੀ ਨਾਲ ਵਧ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ

 

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago