Corona in Punjab: ਪੰਜਾਬ ਵਿੱਚ Corona ਦਾ ਕਹਿਰ ਲਗਾਤਾਰ ਜਾਰੀ, ਪਠਾਨਕੋਟ ਵਿੱਚ 2 ਹੋਰ ਕੇਸ ਆਏ ਸਾਹਮਣੇ

corona-virus-2-positive-case-in-pathankot
Corona in Punjab: ਸੋਮਵਾਰ ਨੂੰ ਸੁਜਾਨਪੁਰ ਵਿਚ Coronavirus ਦੇ ਦੋ ਹੋਰ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਸ ਗੱਲ ਦੀ ਜਾਣਕਾਰੀ ਸਿਵਲ ਹਸਪਤਾਲ ਦੀ ਐੱਸ. ਐੱਮ. ਓ. ਨੀਰੂ ਸ਼ਰਮਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ Coronavirus ਪਾਜ਼ੇਟਿਵ ਆਏ ਮਰੀਜ਼ਾਂ ਦੀ ਪਛਾਣ ਵਿਜੇ ਕੁਮਾਰ ਪੁੱਤਰ ਚੰਦੋ ਰਾਮ ਵਾਰਡ ਨੰਬਰ 11 ਅਤੇ ਪ੍ਰਵੀਣ ਕੁਮਾਰ ਪੁੱਤਰ ਕਰਮ ਸਿੰਘ ਵਾਰਡ ਨੰਬਰ 5 ਸੁਜਾਨਪੁਰ ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ‘ਚ ਕੋਰੋਨਾ ਦਾ ਕਹਿਰ, ਅੱਜ ਫਿਰ ਇਕੱਠੇ 52 ਮਾਮਲੇ ਆਏ ਸਾਹਮਣੇ

ਦੋਵਾਂ ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਦੋਵਾਂ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਭਾਗ ਵਲੋਂ ਦੋਵਾਂ ਵਿਅਕਤੀਆਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਸੂਚੀ ਤਿਆਰੀ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕੁਆਰੰਟਾਈਨ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ। ਇਥੇ ਇਹ ਵੀ ਦੱਸਣਯੋਗ ਹੈ ਕਿ ਜ਼ਿਲਾ ਪਠਾਨਕੋਟ ਵਿਚ Coronavirus ਮਰੀਜ਼ਾਂ ਦੀ ਗਿਣਤੀ ਪਹਿਲਾਂ 25 ਸੀ ਜੋ ਹੁਣ ਵੱਧ ਕੇ 27 ਹੋ ਗਈ ਹੈ। ਇਨ੍ਹਾਂ ਵਿਚੋਂ 10 ਮਰੀਜ਼ ਕੋਰੋਨਾ ਵਾਇਰਸ ‘ਤੇ ਫਤਿਹ ਹਾਸਲ ਕਰਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਇਕ ਮਹਿਲਾ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।