Corona in Fatehgarh Sahib: ਖਮਾਣੋ ਵਿੱਚ ਢਾਹਿਆ Corona ਨੇ ਕਹਿਰ, ਇਕੋ ਪਰਿਵਾਰ ਦੇ 5 ਜੀਆਂ ਦੀ ਰਿਪੋਰਟ ਆਈ ਪੋਜ਼ੀਟਿਵ

corona-virus-5-positive-cases-in-khamano
Corona in Fatehgarh Sahib: ਖਮਾਣੋਂ ਦੇ ਪਿੰਡ ਪਨੈਚਾਂ ‘ਚ ਸੋਮਵਾਰ ਨੂੰ ਕੋਰੋਨਾ ਮਹਾਮਾਰੀ ਦੇ 5 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ‘ਚ 2 ਮਰਦ ਅਤੇ 3 ਜਨਾਨੀਆਂ ਸ਼ਾਮਲ ਹਨ। ਇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਮ. ਓ. ਡਾ ਹਰਭਜਨ ਰਾਮ ਨੇ ਦੱਸਿਆ ਕਿ ਪੀੜਤ ਵਿਅਕਤੀ ਜਿਨ੍ਹਾਂ ਦੀ ਕੋਰੋਨਾ ਟੈਸਟ ਦੀ ਰਿਪੋਰਟ ਅੱਜ ਸਵੇਰੇ ਪਾਜ਼ੇਟਿਵ ਆਈ ਹੈ, ਬੀਤੇ ਦਿਨੀਂ ਦਿੱਲੀ ਤੋਂ ਵਿਆਹ ‘ਚ ਹਿੱਸਾ ਲੈਣ ਉਪਰੰਤ ਆਪਣੇ ਪਿੰਡ ਪਹੁੰਚੇ ਸਨ। ਜਿਨ੍ਹਾਂ ਦੇ ਬਾਅਦ ਵਿਚ ਵਿਭਾਗ ਵਲੋਂ ਟੈਸਟ ਕੀਤੇ ਗਏ ਸਨ, ਟੈਸਟ ਰਿਪੋਰਟ ਆਉਣ ‘ਤੇ ਇਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਐੱਸ. ਐੱਮ. ਓ. ਮੁਤਾਬਕ ਇਨ੍ਹਾਂ ਨੂੰ ਹੁਣ ਗਿਆਨ ਸਾਗਰ ਹਸਪਤਾਲ ਬਨੂੜ ਵਿਖੇ ਇਲਾਜ ਲਈ ਭੇਜਿਆ ਗਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।