Corona in Punjab: Corona ਦਾ ਇੱਕ ਹੋਰ ਕੇਸ ਆਇਆ ਸਾਹਮਣੇ, ਰੋਪੜ ਜ਼ਿਲ੍ਹਾ ਕੀਤਾ ਸੀਲ

corona-virus-first-positive-case-in-ropar

Corona in Punjab: Coronavirus ਦਾ ਕਹਿਰ ਪੰਜਾਬ ‘ਚ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਰੋਪੜ ‘ਚ ਵੀ ਬੀਤੇ ਦਿਨ Coronavirus ਨੇ ਦਸਤਕ ਦੇ ਦਿੱਤੀ ਹੈ, ਜਿੱਥੇ ਪਿੰਡ ਚਲਾਵਲੀ ਦੇ ਮਰੀਜ਼ ਦੀ Corona ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰੋਪੜ ਜ਼ਿਲੇ ‘ਚ Coronavirus ਦਾ ਇਹ ਪਹਿਲਾ ਮਰੀਜ਼ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਨੂੰ ਸ਼ੂਗਰ ਦੀ ਬੀਮਾਰੀ ਕਾਰਨ ਬੀਤੇ ਦਿਨੀਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।

corona-virus-first-positive-case-in-ropar

ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ ਅਤੇ ਮਰੀਜ਼ ਦੇ ਪਰਿਵਾਰ ਦੇ 7 ਮੈਂਬਰ ਹੋਮ ਕੁਆਰੰਟਾਈਨ ਕੀਤੇ ਗਏ ਹਨ, ਜਿਨ੍ਹਾਂ ਦੇ ਬਲੱਡ ਸੈਂਪਲ ਲੈ ਕੇ ਜਾਂਚ ਲਈ ਲੈਬ ਭੇਜੇ ਗਏ ਹਨ। ਇਸ ਤੋਂ ਇਲਾਵਾ ਨਿਜ਼ਾਮੂਦੀਨ ਮਰਕਜ਼ ਸਬੰਧੀ 5 ਮੁਸਲਿਮ ਵਿਅਕਤੀਆਂ ਦੇ ਵੀ ਸੈਂਪਲ ਲਏ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਨਸਾ ‘ਚ 3, ਮੋਹਾਲੀ ‘ਚ 2 Coronavirus ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ