ਪੰਜਾਬ

Corona in Punjab: ਪੰਜਾਬ ਤੇ ਟੁੱਟਿਆ Corona ਦਾ ਕਹਿਰ, ਸਾਰੇ ਜ਼ਿਲ੍ਹੇ Corona ਦੀ ਲਪੇਟ ‘ਚ


Corona in Punjab: ਪੰਜਾਬ ਰਾਜ ਦੇ ਸਾਰੇ ਜ਼ਿਲ੍ਹੇ Coronavirus ਦੀ ਚਪੇਟ ‘ਚ ਆ ਗਏ ਹਨ। ਅਜੇ ਤੱਕ ਗ੍ਰੀਨ ਜ਼ੋਨ ‘ਚ ਰਹੇ ਫਾਜ਼ਿਲਕਾ ਜ਼ਿਲ੍ਹੇ ਤੋਂ ਵੀ ਇਹ ਟੈਗ ਸ਼ੁੱਕਰਵਾਰ ਨੂੰ ਖੁੰਝ ਗਿਆ। ਇਸ ਜ਼ਿਲ੍ਹੇ ‘ਚ 4 ਨਵੇਂ ਮਰੀਜ਼ਾਂ ‘ਚ Coronavirus ਲਈ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਹ ਸਾਰੇ ਮਾਮਲੇ ਨਾਂਦੇੜ ਦੀ ਧਾਰਮਿਕ ਯਾਤਰਾ ਨਾਲ ਜੁੜੇ ਸ਼ਰਧਾਲੂਆਾਂਂ ਨਾਲ ਸਬੰਧਤ ਹਨ। ਰਾਜ ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਸ਼ੁੱਕਰਵਾਰ ਤੱਕ 23176 ਸੈਂਪਲ ਜਾਂਚ ਲਈ ਭੇਜੇ ਗਏ, ਜਿਨ੍ਹਾਂ ‘ਚੋਂ 585 ‘ਚ Coronavirus ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: Corona in Punjab: ਹੁਸ਼ਿਆਰਪੁਰ ਟਾਂਡਾ ਵਿੱਚ 9 ਸ਼ਰਧਾਲੂਆਂ ਦੀ ਰਿਪੋਰਟ ਨਿੱਕਲੀ Corona Positive

ਜਦੋਂ ਕਿ 18222 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਰਹੀ ਹੈ। ਹਾਲਾਂਕਿ 4369 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ। ਇਲਾਜ ਤੋਂ ਬਾਅਦ ਠੀਕ ਹੋਣ ‘ਤੇ 108 ਮਰੀਜ਼ਾਂ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ ਜਦੋਂ ਕਿ 20 ਮਰੀਜ਼ਾਂ ਦੀ ਇਸ ਦੌਰਾਨ ਮੌਤ ਹੋ ਗਈ। ਅੱਜ ਦਿਨ ਸ਼ਨੀਵਾਰ ਖਬਰ ਲਿਖੇ ਜਾਣ ਤੱਕ 65 ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ‘ਚ ਖੰਨਾ ਦੇ 2 ਕੇਸ, ਹੁਸ਼ਿਆਰਪੁਰ ਦੇ 10, ਮੋਹਾਲੀ 2, ਅੰਮ੍ਰਿਤਸਰ (ਬਾਬਾ ਬਕਾਲਾ ਸਾਹਿਬ) ਦੇ 6 ਕੇਸ, ਜਲੰਧਰ ਦਾ 1 ਕੇਸ, ਲੁਧਿਆਣਾ ਦੇ 11 ਕੇਸ, ਹੁਸ਼ਿਆਰਪੁਰ ਦੇ 33 ਕੇਸ ਸਾਹਮਣੇ ਆ ਚੁੱਕੇ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago