Corona in Punjab: ਪੰਜਾਬ ਵਿਚ Corona ਦਾ ਕਹਿਰ, ਫਰੀਦਕੋਟ ਵਿੱਚ 35 ਸਾਲਾਂ ਵਿਅਕਤੀ ਦੀ ਰਿਪੋਰਟ ਆਈ ਪੋਜ਼ੀਟਿਵ

corona-virus-positive-case-in-faridkot

Corona in Punjab: ਪੰਜਾਬ ਵਿਚ Coronavirus ਦੇ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਫਰੀਦਕੋਟ ਦਾ ਸਾਹਮਣੇ ਆਇਆ ਹੈ, ਜਿੱਥੇ ਇਕ 35 ਸਾਲਾ ਵਿਅਕਤੀ ਦਾ Corona ਟੈਸਟ ਪਾਜ਼ੇਟਿਵ ਆਇਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇ. ਬੀ. ਐੱਸ. ਸਿੱਧੂ ਆਈ. ਏ. ਐੱਸ. ਨੇ ਟਵੀਟ ਕਰਕੇ ਦਿੱਤੀ ਹੈ। ਉਕਤ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵਲੋਂ ਵਿਅਕਤੀ ਦਾ ਰਿਹਾਇਸ਼ੀ ਇਲਾਕਾ ਹਰਿੰਦਰਾ ਨਗਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਵਿੱਚ ਡਰੋਨ ਨਾਲ ਨਿਗਰਾਨੀ, ਹੁਣ ਤੱਕ 15 FIR ਦਰਜ, 20 ਵਾਹਨ ਕੀਤੇ ਜ਼ਬਤ

ਵਿਭਾਗ ਵਲੋਂ ਵਿਅਕਤੀ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਸੂਚੀ ਬਣਾਈ ਜਾ ਰਹੀ ਹੈ, ਜਿਨ੍ਹਾਂ ਨੂੰ ਸ਼ਨਾਖਤ ਤੋਂ ਬਾਅਦ ਆਈਸੋਲੇਟ ਕਰਕੇ ਉਨ੍ਹਾਂ ਦੀ ਵੀ ਜਾਂਚ ਕੀਤੀ ਜਾਵੇਗੀ।
ਪੰਜਾਬ ‘ਚ Coronavirus ਦੀ ਪੀੜਤ ਮਰੀਜ਼ਾਂ ਦੀ ਗਿਣਤੀ 58 ਹੋ ਗਈ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ 1585 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 57 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 1381 ਨੈਗੇਟਿਵ ਆਏ ਹਨ ਅਤੇ 151 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਇਸ ਤੋਂ ਇਲਾਵਾ Coronavirus ਕਾਰਨ ਹੁਣ ਤੱਕ 5 ਲੋਕਾਂ ਦੀ ਮੌਤ ਚੁੱਕੀ ਹੈ। ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ ਮੁਤਾਬਕ ਸਰਦਾਰ ਭਗਤ ਸਿੰਘ ਨਗਰ (ਨਵਾਂਸ਼ਹਿਰ) ‘ਚ 19 ਮਾਮਲੇ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ 12, ਹੁਸ਼ਿਆਰਪੁਰ ਦੇ 7, ਜਲੰਧਰ ਦੇ 5, ਅੰਮ੍ਰਿਤਸਰ ਦੇ 5, ਲੁਧਿਆਣਾ 4, ਪਟਿਆਲਾ-ਰੋਪੜ-ਫਰੀਦਕੋਟ ਦਾ 1-1 ਅਤੇ ਮਾਨਸਾ ਦੇ ਤਿੰਨ ਕੇਸ ਪਾਜ਼ੇਟਿਵ ਆਏ ਹਨ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ