ਚੰਡੀਗੜ੍ਹ ਵਿੱਚ ਕੋਰੋਨਾਵਾਇਰਸ ਦਾ ਪ੍ਰਕੋਪ, ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ

Coronavirus outbreak in Chandigarh

ਚੰਡੀਗੜ੍ਹ ਪ੍ਰਸਾਸ਼ਨ ਵਲੋਂ ਕੋਰੋਨਾ ਕਰਫਿਊ ਲਾਗੂ ਕਰਨ ਦਾ ਫੈਸਲਾ ਲਿਆ ਗਿਆ ਹੈ।

ਯੂਟੀ ਪ੍ਰਸ਼ਾਸਨ ਮੁਤਾਬਕ ਹੁਣ ਸ਼ਾਮ 6 ਵਜੇ ਤੋਂ ਅਗਲੇ ਦਿਨ ਸਵੇਰ 5 ਵਜੇ ਤੱਕ ਕਰਫਿਊ ਰਹੇਗਾ। ਦੱਸ ਦਈਏ ਕਿ ਪਹਿਲਾ ਚੰਡੀਗੜ੍ਹ ‘ਚ ਕਰਫਿਊ ਦਾ ਸਮਾਂ ਰਾਤ ਦੇ 10 ਵਜੇ ਤੋਂ ਸਵੇਰੇ ਪੰਜ ਵਜੇ ਦਾ ਸੀ। ਹੁਣ ਚੰਡੀਗੜ੍ਹ ਦੀਆਂ ਸਾਰੀਆਂ ਦੁਕਾਨਾਂ, ਮਾਲ, ਮਲਟੀਪਲੈਕਸਾਂ ਅਤੇ ਬਾਜ਼ਾਰਾਂ ਨੂੰ 5 ਵਜੇ ਤੋਂ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

ਕਰਫਿਊ ਦੌਰਾਨ ਸਿਰਫ ਜ਼ਰੂਰੀ ਗਤੀਵਿਧੀਆਂ ਦੀ ਇਜਾਜ਼ਤ ਹੋਵੇਗੀ। ਇਸ ਤੋਂ ਇਲਾਵਾ ਸਾਰੇ ਵਿਦਿਅਕ ਅਦਾਰਿਆਂ, ਸਕੂਲ, ਕਾਲਜਾਂ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਨੂੰ 15 ਮਈ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।

ਰਾਹਤ ਦੀ ਗੱਲ ਹੈ ਕਿ ਆਈਲੋਸੇਟ ਹੋਏ 426 ਮਰੀਜ਼ ਠੀਕ ਹੋ ਕੇ ਘਰ ਪਰਤੇ। ਸੰਕਰਮਿਤ 837 ਵਿਚ 464 ਮਰਦ ਅਤੇ 373 ਔਰਤਾਂ ਸ਼ਾਮਲ ਹਨ। ਇਹ ਅੰਕੜਾ ਸ਼ਹਿਰ ਵਿਚ 24 ਘੰਟਿਆਂ ਵਿਚ ਮਿਲੇ ਸਭ ਤੋਂ ਵੱਧ ਮਰੀਜ਼ਾਂ ਦਾ ਰਿਹਾ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ 24 ਘੰਟਿਆਂ ਵਿਚ 4202 ਲੋਕਾਂ ਦੀ ਕੋਰੋਨਾ ਜਾਂਚ ਕੀਤੀ, ਜਿਨ੍ਹਾਂ ਚੋਂ 94 ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ