ਬਹਿਬਲ ਕਲਾਂ ਗੋਲ਼ੀਕਾਂਡ : ਚਰਨਜੀਤ ਸਿੰਘ ਸ਼ਰਮਾ ਨੂੰ ਨਹੀਂ ਮਿਲੀ ਰਾਹਤ , ਅਜੇ ਜੇਲ੍ਹ ‘ਚ ਹੀ ਰਹਿਣਾ ਪਏਗਾ

ssp charanjit sharma

ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਨੂੰ ਜੇਲ੍ਹ ‘ਚੋਂ ਬਾਹਰ ਆਉਣਾ ਹਾਲੇ ਨਸੀਬ ਨਹੀਂ ਹੋਇਆ ਕਿਉਂਕਿ ਅਦਾਲਤ ਨੇ ਸ਼ਰਮਾ ਨੂੰ ਮੁੜ ਤੋਂ ਦੋ ਹਫ਼ਤਿਆਂ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਸ਼ਰਮਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਪੂਰੀ ਹੋਣ ਮਗਰੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸਾਬਕਾ ਐਸਐਸਪੀ ਨੂੰ ਰੋਪੜ ਜੇਲ੍ਹ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਫ਼ਰੀਦਕੋਟ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦੀ ਨਿਆਂਇਤ ਹਿਰਾਸਤ ਵਿੱਚ ਨੂੰ 14 ਦਿਨਾਂ ਲਈ ਹੋਰ ਵਧਾ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਚਰਨਜੀਤ ਨੂੰ ਸੁਰੱਖਿਆ ਕਾਰਨਾਂ ਕਰਕੇ ਪਟਿਆਲਾ ਦੀ ਜੇਲ੍ਹ ਵਿਚ ਭੇਜਿਆ ਗਿਆ ਸੀ, ਪਰ ਬਾਅਦ ਵਿਚ ਉਨ੍ਹਾਂ ਨੂੰ ਕੁਝ ਕਾਰਨਾਂ ਕਰਕੇ ਰੋਪੜ ਦੀ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।

ਭਲਕੇ ਕੋਟਕਪੂਰਾ ਗੋਲ਼ੀਕਾਂਡ ਵਿੱਚ ਗ੍ਰਿਫ਼ਤਾਰ ਆਈਜੀ (ਮੁਅੱਤਲ) ਪਰਮਰਾਜ ਸਿੰਘ ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ ਵੀ ਫੈਸਲਾ ਆ ਸਕਦਾ ਹੈ। ਅਦਾਲਤ ਨੇ ਬੀਤੇ ਕੱਲ੍ਹ ਇਸ ਮਾਮਲੇ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ : ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਅੜਿੱਕੇ ਆਏ ਉਮਰਾਨੰਗਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

Source:AbpSanjha