Corona in Sangrur: ਸੰਗਰੂਰ ਵਿੱਚ Corona ਨੇ ਫੈਲਾਏ ਆਪਣੇ ਪੈਰ, ਕੋਰੋਨਾ ਦਾ ਇਕ ਹੋਰ ਮਰੀਜ ਆਇਆ ਸਾਹਮਣੇ

covid19-second-corona-positive-patient-in-sangrur

Corona in Sangrur: Coronavirus ਦੀ ਦਹਿਸ਼ਤ ਪੰਜਾਬ ‘ਚ ਲਗਾਤਾਰ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ‘ਚ ਵੀ ਬੀਤੇ ਦਿਨ Coronavirus ਨੇ ਦਸਤਕ ਦੇ ਦਿੱਤੀ ਹੈ। ਸ਼ੁੱਕਰਵਾਰ ਨੂੰ ਸੰਗਰੂਰ ‘ਚ Coronavirus ਦੇ ਦੂਜੇ ਕੇਸ ਦੀ ਪੁਸ਼ਟੀ ਕੀਤੀ ਗਈ ਹੈ। ਮੁੱਢਲੇ ਤੌਰ ‘ਤੇ ਜਾਣਕਾਰੀ ਮਿਲੀ ਸੀ ਕਿ ਪੀੜਤ ਵਿਅਕਤੀ ਮਲੇਰਕੋਟਲਾ ਦਾ ਵਸਨੀਕ ਹੈ, ਜਦੋਂ ਕਿ ਹੁਣ ਪੁਸ਼ਟੀ ਕੀਤੀ ਗਈ ਹੈ ਕਿ ਪੀੜਤ ਅਹਿਮਦਗੜ੍ਹ ਦੇ ਪਿੰਡ ਦਹਿਲੀਜ਼ ਕਲਾਂ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ: Corona in Barnala: ਮਹਿਲ ਕਲਾਂ ਵਿੱਚ Corona ਦੀ ਐਂਟਰੀ, 42 ਸਾਲਾਂ ਔਰਤ ਦੀ ਮੌਤ

ਅਕੀਲ ਨਾਂ ਦੇ ਇਸ ਵਿਅਕਤੀ ਦਾ ਟੈਸਟ ਪਾਜ਼ੇਟਿਵ ਆਇਆ ਹੈ। ਇਸ ਦੇ ਮੱਦੇਨਜ਼ਰ ਸੰਗਰੂਰ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਹੈ ਕਿ ਜੋ ਵੀ ਇਸ ਵਿਅਕਤੀ ਦੇ ਸੰਪਰਕ ‘ਚ ਆਇਆ ਹੈ, ਉਹ ਸਵੈ ਇਕਾਂਤਵਾਸ ਕਰ ਲਵੇ ਅਤੇ ਇਸ ਸਬੰਧੀ ਸੂਚਨਾ ਹੈਲਪ ਲਾਈਨ ਨੰਬਰ 01672-232304 ‘ਤੇ ਦਿੱਤੀ ਜਾਵੇ ਤਾਂ ਜੋ ਸੈਂਪਲ ਲੈ ਕੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾ ਸਕੇ। ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹਨ ਅਤੇ ਪੀੜਤ ਵਿਅਕਤੀ ਦੇ ਸੰਪਰਕ ‘ਚ ਆਏ ਵਿਅਕਤੀਆਂ ਸਬੰਧੀ ਕੰਟੈਕਟ ਟਰੇਸਿੰਗ ਚੱਲ ਰਹੀ ਹੈ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਸੰਗਰੂਰ ‘ਚ Coronavirus ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੀ ਗਈ ਸੀ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ