ਪੰਜ ਤੱਤਾਂ ‘ਚ ਵਿਲੀਨ ਹੋਏ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਨਮ ਅੱਖਾਂ ਨਾਲ ਪੁੱਤਰ ਨੇ ਦਿੱਤੀ ਵਿਦਾਈ

Cremation-of-jathedar-dayal-singh-koliyanwali-farewell-to-his-son-with-tears-in-his-eyes

ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ (67) ਜੋ ਕਿ ਬਲੱਡ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਜੂਝਦੇ ਹੋਏ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ।

ਦਿਆਲ ਸਿੰਘ ਕੋਲਿਆਂਵਾਲੀ ਨੂੰ ਅੰਤਿਮ ਵਿਦਾਈ ਦੇਣ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਅੰਤਿਮ ਯਾਤਰਾ ਵਿਚ ਸ਼ਾਮਿਲ ਹੋਏ। ਉਨ੍ਹਾਂ ਤੋਂ ਇਲਾਵਾ ਅੰਤਿਮ ਸਸਕਾਰ ਮੌਕੇ ਹਲਕਾ ਲੰਬੀ ਮਲੋਟ ਤੋਂ ਹਜ਼ਾਰਾਂ ਦੀ ਤਾਦਾਦ ਵਿਚ ਅਕਾਲੀ ਵਰਕਰ ਮੌਜੂਦ ਸਨ।

ਲੰਬੇ ਸਮੇਂ ਤੋਂ ਬਿਮਾਰੀ ਨਾਲ ਜੂਝਦੇ ਹੋਏ ਉਹਨਾਂ ਸੋਮਵਾਰ ਨੂੰ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਜਥੇਦਾਰ ਦਿਆਲ ਸਿੰਘ ਕੋਲਿਆਵਾਲੀ ਪਿਛਲੇ ਕਾਫੀ ਸਮੇਂ ਤੋਂ ਅਕਾਲੀ ਦਲ ਬਾਦਲ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਬਾਦਲ ਪਰਿਵਾਰ ਨਾਲ ਕਾਫੀ ਪਿਆਰ ਰਖੱਦੇ ਸਨ।

ਉਹ ਪਨਗ੍ਰੇਨ ਦੇ ਚੇਅਰਮੈਨ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਵੀ ਰਹੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਮਜੂਦਾ ਮੈਂਬਰ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ