ਲੁਧਿਆਣਾ ਵਿੱਚ 7 ਮਈ ਤੋਂ ਲੈ ਕੇ 16 ਮਈ ਤੱਕ ਕਰਫਿਊ ਲਗਾਇਆ ਗਿਆ

 Curfew imposed in Ludhiana from may 7 till may 16

ਸ਼ਹਿਰ ਵਿੱਚ ਸੋਮਵਾਰ ਤੋਂ ਲੈ ਕੇ 14 ਮਈ ਤੱਕ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਰਹੇਗਾ।

ਕੋਰੋਨਾ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ 7 ਮਈ ਤੋਂ ਲੈ ਕੇ 16 ਮਈ ਤੱਕ ਸ਼ਹਿਰ ਵਿੱਚ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ।

ਨਿੱਜੀ ਦਫ਼ਤਰ ਅਤੇ ਹਰ ਪ੍ਰਕਾਰ ਦੀਆਂ ਸੰਸਥਾਵਾਂ ਦੁਪਹਿਰ 12 ਵਜੇ ਤੱਕ ਹੀ ਖੁੱਲ੍ਹ ਸਕਣਗੀਆਂ। ਇਸ ਤੋਂ ਇਲਾਵਾ ਵੀਕੈਂਡ ਲੌਕਡਾਊਨ ਵਿਚ ਕਰਫ਼ਿਊ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਡਿਲੀਵਰੀ ਰੋਜ਼ਾਨਾ ਸਵੇਰੇ ਪੰਜ ਵਜੇ ਤੋਂ ਦੁਪਹਿਰ 12 ਵਜੇ ਅਤੇ ਸ਼ਾਮ ਪੰਜ ਵਜੇ ਤੋਂ ਰਾਤ 9 ਵਜੇ ਤੱਕਕੀਤੀ ਜਾ ਸਕਦੀ ਹੈ। ਲੁਧਿਆਣਾ ਵਿੱਚ ਕੋਰੋਨਾ ਦੀ ਲਾਗ ਕਾਰਨ ਹਾਲਤ ਲਗਾਤਾਰ ਖ਼ਰਾਬ ਬਣੇ ਹੋਏ ਹਨ। ਸ਼ੁੱਕਰਵਾਰ ਨੂੰ ਜ਼ਿਲੇਵਿਚ 24 ਘੰਟਿਆਂ ਵਿਚ 31 ਮੌਤਾਂ ਹੋ ਚੁੱਕੀਆਂ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ