ਪੰਜਾਬ

Corona Virus Punjab : ਪੰਜਾਬ ਵਿੱਚ ਕਰਫਿਊ 14 ਅਪ੍ਰੈਲ ਤੱਕ ਵਧਿਆ, ਸਾਰਿਆਂ ਸਰਹੱਦਾਂ ਸੀਲ ਕਰਨ ਦੇ ਆਦੇਸ਼

Corona Virus in Punjab : Corona Virus ਦਾ ਮੁਕਾਬਲਾ ਕਰਨ ਲਈ ਇਕ ਹੋਰ ਸਖਤ ਕਦਮ ਚੁੱਕਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਸਰਹੱਦਾਂ ਸਖ਼ਤੀ ਨਾਲ ਸੀਲ ਕਰਨ ਦੇ ਆਦੇਸ਼ ਜਾਰੀ ਕੀਤੇ। ਸੂਬੇ ਵਿੱਚ ਲਾਗੂ ਕਰਫਿਊ ਦੀ ਮਿਆਦ 14 ਅਪ੍ਰੈਲ ਤੱਕ ਵਧਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਮੋਬਾਈਲ ਟੈਸਟਿੰਗ ਵੈਨਾਂ ਰਾਹੀਂ ਕੋਰੋਨਾ ਦੀ ਜਾਂਚ ਤੇਜ਼ ਕਰਨ ਦੇ ਆਦੇਸ਼ ਦਿੱਤੇ। ਕੈਪਟਨ ਨੇ ਕੇਂਦਰ ਸਰਕਾਰ ਵੱਲੋਂ ਫਰੰਟ ਲਾਈਨ ਹੈਲਥ ਵਰਕਰਾਂ ਲਈ ਐਲਾਨੀ ਗਈ ਯੋਜਨਾ ਦੀ ਤਰਜ਼ ਤੇ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਅਤੇ ਸੈਨੀਟੇਸ਼ਨ ਕਰਮਚਾਰੀਆਂ ਨੂੰ ਵਿਸ਼ੇਸ਼ ਬੀਮਾ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹੇ ਬੀਮਾ ਕਵਰ ਤੇ ਸੂਬੇ ਦੀ ਮੰਗ ਨਾ ਮੰਨੇ ਤਾਂ ਪੰਜਾਬ ਸਰਕਾਰ ਅਜਿਹਾ ਕਰੇਗੀ। ਮੁੱਖ ਮੰਤਰੀ ਨੇ ਸੂਬੇ ਦੇ ਵਿੱਤ ਮੰਤਰੀ ਨੂੰ ਕੋਵਿਡ -19 ਦੇ ਸੰਕਟ ਨਾਲ ਨਜਿੱਠਣ ਲਈ ਮਜ਼ਬੂਤ ​​ਵਿੱਤੀ ਯੋਜਨਾ ਤਿਆਰ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਮੌਜੂਦਾ ਹਾਲਾਤਾਂ ਵਿਚ ਮੈਡੀਕਲ ਅਤੇ ਜ਼ਰੂਰੀ ਚੀਜ਼ਾਂ ਦੀ ਸਪਲਾਈ ਵਿਚ ਕੋਈ ਰੁਕਾਵਟ ਨਹੀਂ ਆਉਣ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੰਬੀ ਮਿਆਦ ਦੀ ਮੁਹਿੰਮ ਹੈ ਅਤੇ ਇਸ ਵਿੱਚ ਕੇਂਦਰ ਸਰਕਾਰ ਦੇ ਸਹਿਯੋਗ ਦੀ ਵੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ ਵਿੱਚ ਕੋਰੋਨਾ ਨਾਲ ਤੀਜੀ ਮੌਤ, 3 ਨਵੇਂ ਕੇਸ ਵੀ ਆਏ ਸਾਹਮਣੇ, ਮਰੀਜ਼ਾ ਦੀ ਕੁਲ ਗਿਣਤੀ ਹੋਈ 41

ਇਕ ਹੋਰ ਮਹੱਤਵਪੂਰਨ ਫੈਸਲੇ ਵਿਚ ਮੁੱਖ ਮੰਤਰੀ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਥਾਨਕ ਸੰਸਥਾ ਵਿਭਾਗ ਨੂੰ ਉਨ੍ਹਾਂ 2000 ਸਵੱਛਤਾ ਕਰਮਚਾਰੀਆਂ ਦੀ ਸੇਵਾ ਵਿਚ ਤਿੰਨ ਮਹੀਨੇ ਦੀ ਵਾਧਾ ਦੇਣ ਦੀ ਆਗਿਆ ਦਿੱਤੀ ਜੋ 31 ਮਾਰਚ ਨੂੰ ਸੇਵਾਮੁਕਤ ਹੋਣ ਵਾਲੇ ਸਨ। ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਵਿਚ ਕਰਫਿਊ ਅਤੇ ਕੋਵਿਡ -19 ਤੋਂ ਪੈਦਾ ਹੋਈ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਇਸਦੇ ਨਾਲ ਹੀ ਉਨ੍ਹਾਂ ਨੇ ਬਿਨਾਂ ਕਿਸੇ ਰੁਕਾਵਟ ਦੀਆਂ ਸਾਰੀਆਂ ਜ਼ਰੂਰੀ ਚੀਜ਼ਾਂ ਦੀ ਸਪਲਾਈ ਅਤੇ ਸੇਵਾਵਾਂ ਜਾਰੀ ਰੱਖਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਪੇਂਡੂ ਖੇਤਰਾਂ ਵਿੱਚ ਕਰਫਿਊ ਨੂੰ ਸਖਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਜਿਥੋਂ ਰਿਪੋਰਟਾਂ ਆ ਰਹੀਆਂ ਹਨ ਕਿ ਕਈਂ ਥਾਵਾਂ ਤੇ ਪਿੰਡ ਵਾਸੀ ਲਗਾਤਾਰ ਵੱਡੀ ਗਿਣਤੀ ਵਿੱਚ ਇਕੱਠੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਬੰਦੀਆਂ 14 ਅਪ੍ਰੈਲ ਤੱਕ ਸਖਤੀ ਨਾਲ ਜਾਰੀ ਰੱਖੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਤੋਂ ਬਾਅਦ ਸੂਬਾ ਸਰਕਾਰ ਕੇਂਦਰ ਸਰਕਾਰ ਦੇ ਅਗਲੇ ਹੁਕਮਾਂ ਅਨੁਸਾਰ ਫੈਸਲਾ ਲਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਉਨ ਇਕੋ ਇਕ ਹੱਲ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago