ਪੰਜਾਬ, ਮਹਾਰਾਸ਼ਟਰ ਤੇ ਛੱਤੀਸਗੜ੍ਹ ਦੇ 50 ਜ਼ਿਲ੍ਹਿਆਂ ‘ਚ ਖਤਰਾ! ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਸੁਝਾਅ

Danger-in-50-districts-of-Punjab

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ ‘ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ।

ਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ ‘ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ ‘ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ।

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ ‘ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਸੂਬਿਆਂ ਨੂੰ ਭੇਜੀ ਚਿੱਠੀ ‘ਚ ਸਿਹਤ ਸਕੱਤਰ ਰਾਜੇਸ਼ ਭੂਸਣ ਨੇ ਕਿਹਾ ਕਿ ਕੇਂਦਰ ਨੇ ਟੀਕਿਆਂ ਦੀ ਉਪਲਬਧਤਾ ਦੇ ਮੁੱਦਿਆਂ ‘ਤੇ ਵੀ ਗੌਰ ਕੀਤਾ ਹੈ। ਸਟੌਕ ਦੀ ਉਪਲਬਧਤਾ ਦੇ ਆਧਾਰ ‘ਤੇ ਪੂਰਤੀ ਵਧਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।

ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਕਿਹਾ ਕਿ ਟੀਮ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਜਾਂਚ, ਹਸਪਤਾਲ ਦੀਆਂ ਸੁਵਿਧਾਵਾਂ ਤੇ ਟੀਕਾਕਰਨ ਨੂੰ ਗਤੀ ਦੇਣ ਲਈ ਕੁਝ ਸੁਧਾਰ ਵਾਲੀਆਂ ਕਾਰਵਾਈਆਂ ਕਰਨ ਦੇ ਸੁਝਾਅ ਦਿੱਤੇ ਗਏ ਹਨ। ਮਹਾਰਾਸ਼ਟਰ ਦੇ ਸਿਹਤ ਸਕੱਤਰ ਨੂੰ ਭੇਜੀ ਚਿੱਠੀ ‘ਚ ਭੂਸਣ ਨੇ ਕਿਹਾ ਕਿ ਸੂਬੇ ਦੇ ਸਤਾਰਾ, ਸਾਂਗਲੀ ਤੇ ਔਰੰਗਾਬਾਦ ਜ਼ਿਲ੍ਹਿਆਂ ‘ਚ ਕੰਟੇਨਮੈਂਟ ਜ਼ੋਨ ਦੇ ਮਾਪਦੰਡਾਂ ਦੀ ਪਾਲਣਾ ‘ਚ ਕਮੀ ਦੇਖੀ ਜਾ ਰਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ