ਮੋਹਾਲੀ ‘ਚ ਮਰਸੀਡਜ਼ਅਤੇ ਆਰਟਿਕਾ ਦੇ ਵਿਚਕਾਰ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਹੋਈ ਮੌਤ

Deadly-collision-between-Mercedes-and-ertica-in-Mohali

ਮੋਹਾਲੀ ਦੇ ਰਾਧਾ ਸੁਆਮੀ ਚੌਂਕ ਵਿਖੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ 2 ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਵੇਰੇ ਕਰੀਬ ਸਵਾ ਪੰਜ ਵਜੇ ਵਾਪਰਿਆ ਹੈ।

ਮਰਸਡੀਜ਼ ਗੱਡੀ ਨੇ ਪਹਿਲਾਂ ਟੈਕਸੀ ਆਰਟਿਕਾ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋ ਵਿਅਕਤੀ ਸਵਾਰ ਸਨ ਅਤੇ ਸਾਈਕਲ ‘ਤੇ ਜਾ ਰਹੇ ਦੋ ਵਿਅਕਤੀ ਰੇਲਿੰਗ ਵਿੱਚ ਟਕਰਾ ਗਏ। ਇਸ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਨੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 ਟੈਕਸੀ ਨੂੰ ਟੱਕਰ ਮਾਰਨ ਮਗਰੋਂ ਮਰਸਡੀਜ਼ ਨੇ 2 ਸਾਇਕਲ ਸਵਾਰਾਂ ਨੂੰ ਕੁਚਲ ਦਿੱਤਾ ਅਤੇ ਸੜਕ ਕਿਨਾਰੇ ਰੇਲਿੰਗ ਨਾਲ ਜਾ ਟਕਰਾਈ ਹੈ। ਇਸ ਹਾਦਸੇ ਦੌਰਾਨ ਮਰਸਡੀਜ਼ ਵਿੱਚ ਤਿੰਨ ਲੋਕ ਸਵਾਰ ਸੀ। ਏਅਰਬੈਗ ਕਾਰਨ ਮਰਸਡੀਜ਼ ਸਵਾਰ ਬਚ ਗਏ।

ਉਸੇ ਸਮੇਂ ਹਾਦਸੇ ਵਿੱਚ ਜ਼ਖਮੀ ਟੈਕਸੀ ਚਾਲਕ ਅਤੇ ਹੋਰ ਲੋਕਾਂ ਨੂੰ ਹਾਦਸੇ ਮਗਰੋਂ ਫੇਜ਼-6 ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਤਿੰਨ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਟੈਕਸੀ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ