ਪੰਜਾਬ

Hoshiarpur Rape News: ਪਿਉ-ਧੀ ਦੇ ਰਿਸ਼ਤੇ ਨੂੰ ਕੀਤਾ ਬਦਨਾਮ, 7 ਸਾਲਾਂ ਧੀ ਨਾਲ ਕੀਤਾ ਜ਼ਬਰ-ਜਨਾਹ

Hoshiarpur Rape News: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਤਾ-ਪਿਤਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਉਥੇ ਹੀ ਸਮਾਜ ਵਿਚ ਕੁੱਝ ਅਜਿਹੇ ਵੀ ਹਨ, ਜੋ ਆਪਣੇ ਹੀ ਪਰਿਵਾਰ ਦੀ ਇੱਜ਼ਤ ਨੂੰ ਮਿੱਟੀ ਵਿਚ ਰੋਲ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਥਾਣਾ ਸਦਰ ਦੇ ਇਕ ਪਿੰਡ ਵਿਚ, ਜਿੱਥੇ ਇਕ ਮਾਸੂਮ ਬੱਚੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਵਾਲਾ ਹੋਰ ਕੋਈ ਨਹੀਂ ਸਗੋਂ ਉਸ ਦਾ ਅਾਪਣਾ ਹੀ ਪਿਓ ਸੀ।

ਇਹ ਵੀ ਪੜ੍ਹੋ: Faridkot Rape News: ਫਰੀਦਕੋਟ ਵਿੱਚ ਇਨਸ਼ਾਨੀਅਤ ਹੋਈ ਸ਼ਰਮਸਾਰ, 2 ਨੌਜਵਾਨਾਂ ਨੇ ਕੀਤੀ ਜ਼ਬਰ-ਜਨਾਹ ਦੀ ਕੋਸਿਸ, ਬਣਾਈ ਅਸ਼ਲੀਲ ਵੀਡੀਓ

ਇਸ ਮਾਸੂਮ ਬੱਚੀ ਦੀ ਚਾਚੀ ਦੀ ਸ਼ਿਕਾਇਤ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਸੂਮ ਦਾ ਅੱਜ ਮੈਡੀਕਲ ਕਰਵਾਇਆ। ਮੈਡੀਕਲ ਦੇ ਬਾਅਦ ਪੁਲਿਸ ਨੇ ਦੋਸ਼ੀ ਕਲਯੁੱਗੀ ਪਿਓ ਕਿਸ਼ਨ ਲਾਲ ਮੂਲ ਨਿਵਾਸੀ ਹਰਦੋਈ (ਯੂ. ਪੀ.) ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਕੋਲ ਦਰਜ ਸ਼ਿਕਾਇਤ ਵਿਚ ਪੀੜਤਾ ਦੀ ਚਾਚੀ ਨੇ ਪੁਲਿਸ ਨੂੰ ਦੱਸਿਆ ਕਿ ਕਿਸ਼ਨ ਲਾਲ ਸ਼ਰਾਬ ਦੇ ਨਸ਼ੇ ਵਿਚ ਧੁੱਤ ਪਤਨੀ ਨਾਲ ਰੋਜ਼ ਕੁੱਟ-ਮਾਰ ਕਰਦਾ ਹੈ। ਕੱਲ ਵੀ ਜਦੋਂ ਉਸਨੇ ਪਤਨੀ ਦੀ ਕੁੱਟ-ਮਾਰ ਕੀਤੀ ਤਾਂ ਉਹ ਭੱਜਕੇ ਮੇਰੇ ਕੋਲ ਆ ਗਈ।

 

ਇਸ ਦੌਰਾਨ ਕਿਸ਼ਨ ਲਾਲ ਸ਼ਰਾਬ ਦੇ ਨਸ਼ੇ ਵਿਚ ਇੰਨਾ ਅੰਨ੍ਹਾ ਹੋ ਗਿਆ ਕਿ ਆਪਣੀ ਹੀ 7 ਸਾਲਾ ਧੀ ਨਾਲ ਜਬਰ ਜ਼ਨਾਹ ਕੀਤਾ। ਬੱਚੀ ਦੀ ਰੋਣ ਦੀ ਆਵਾਜ਼ ਸੁਣ ਕੇ ਅਸੀਂ ਲੋਕ ਉਥੇ ਪੁੱਜੇ ਤਾਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜਦੋਂ ਇਸ ਸਬੰਧ ਵਿਚ ਥਾਣਾ ਸਦਰ ਦੇ ਐੱਸ. ਐੱਚ. ਓ. ਸਤਵਿੰਦਰ ਸਿੰਘ ਧਾਲੀਵਾਲ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਅੱਜ ਮੈਡੀਕਲ ਰਿਪੋਰਟ ਮਿਲਦੇ ਹੀ ਪੁਲਿਸ ਨੇ ਦੋਸ਼ੀ ਪਿਤਾ ਕਿਸ਼ਨ ਲਾਲ ਨੂੰ ਗ੍ਰਿਫਤਾਰ ਕਰ ਲਿਆ। ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸਨੂੰ ਜੁਡੀਸ਼ੀਅਲ ਰਿਮਾਂਡ ’ਤੇ ਜੇਲ ਭੇਜ ਦਿੱਤਾ ਗਿਆ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago