‘ਆਪ’ ਉਮੀਦਵਾਰ ਵਿਰੁੱਧ ਕਾਰਵਾਈ ਦੀ ਮੰਗ, ਕੇਜਰੀਵਾਲ ਦੀ ਤੁਲਨਾ ਕੀਤੀ ਸੀ ਗੁਰੂ ਗੋਬਿੰਦ ਸਿੰਘ ਨਾਲ

aap youth wing president manjinder singh sidhu

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਜੋ ਕਿ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ‘ਆਪ’ ਦੇ ਉਮੀਦਵਾਰ ਵੀ ਹਨ, ਦੀਆਂ ਮੁਸ਼ਕਿਲਾਂ ਮੁੱਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਪਿੱਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿੱਚ ਮਨਜਿੰਦਰ ਸਿੰਘ ਸਿੱਧੂ ਅਰਵਿੰਦ ਕੇਜਰੀਵਾਲ ਦੀ ਗੁਰੂ ਗੋਬਿੰਦ ਸਿੰਘ ਦੇ ਬਰਾਬਰ ਤੁਲਨਾ ਕਰਦੇ ਵਿਖਾਈ ਦੇ ਰਹੇ ਹਨ। ਸਿੱਧੂ ਦੀ ਇਸ ਵਾਇਰਲ ਵੀਡੀਓ ਦੀ ਬਹੁਤ ਨਿਖੇਧੀ ਹੋਈ ਅਤੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਧੂ ਦੀ ਇਸ ਵੀਡੀਓ ਦੀ ਸਖ਼ਤ ਨਿੰਦਾ ਕੀਤੀ ਹੈ ਤੇ ਸਿੱਧੂ ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਸਿੱਧੂ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦੀ ਧਾਰਾ 295-ਏ ਤਹਿਤ ਅਪਰਾਧਿਕ ਮਾਮਲਾ ਦਰਜ ਕਰਵਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਹੁਣ ਆਮ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਗੇ ਮੁੱਖਮੰਤਰੀ, ਇਸ ਤਰ੍ਹਾਂ ਪੁੱਛ ਸਕਦੇ ਹੋ ਸਵਾਲ

ਮਨਜਿੰਦਰ ਸਿੰਘ ਸਿੱਧੂ ਨੇ ਇਸ ਮਾਮਲੇ ਤੇ ਆਪਣਾ ਸਪੱਸ਼ਟੀਕਰਨ ਪੇਸ਼ ਕਰਦਿਆਂ ਇਨ੍ਹਾਂ ਦੋਸ਼ਾਂ ਨੂੰ ‘ਪੀਡੀਏ’ ਦੀ ਸਾਜਿਸ਼ ਦੱਸਿਆ ਹੈ ਤੇ ਨਾਲ ਹੀ ਮੁਆਫੀ ਵੀ ਮੰਗੀ ਹੈ। ਪਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ’ਤੇ ਤਲਬ ਕਰਕੇ ਅਕਾਲ ਤਖਤ ਦੇ ਜਥੇਦਾਰਾਂ ਵੱਲੋਂ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Source:AbpSanjha